15-01-2015-1ਅੰਮ੍ਰਿਤਸਰ 15 ਜਨਵਰੀ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਆਰੰਭ ਕੀਤੀ ਗਈ ‘ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਤਹਿਤ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ, ਗੋਲਡਨ ਟੈਂਪਲ ਕਲੋਨੀ, ਸੁਲਤਾਨਵਿੰਡ ਰੋਡ ਵਿਖੇ ਹੋਣਹਾਰ ਵਿਦਿਆਰਥੀਆਂ ਦੇ ਸਕੂਲ ਪੱਧਰ ਦੇ ਮੁਕਾਬਲੇ ਕਰਵਾਏ ਗਏ।
ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਿੰਸੀਪਲ ਚਰਨਜੀਤ ਕੌਰ ਦੀ ਯੋਗ ਅਗਵਾਈ ‘ਚ ਇਨ੍ਹਾਂ ਮੁਕਾਬਲਿਆਂ ਦੌਰਾਨ ਪਹਿਲਾ ਦਰਜਾ ਵਿਦਿਆਰਥਣ ਕਿਰਨਜੋਤ ਕੌਰ, ਰੂਪਇੰਦਰ ਕੌਰ ਤੇ ਗੁਰਲੀਨ ਕੌਰ ਨੇ ਹਾਸਲ ਕੀਤਾ ਅਤੇ ਦੂਸਰੇ ਦਰਜੇ ‘ਤੇ ਸ. ਯੁਗਰਾਜ ਸਿੰਘ, ਹਰਪ੍ਰੀਤ ਕੌਰ ਤੇ ਜਸਲੀਨ ਕੌਰ ਰਹੇ।ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਤਕਰੀਬਨ ੪੦ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਮੁਕਾਬਲਿਆਂ ਦੌਰਾਨ ਜੱਜ ਦੀ ਭੂਮਿਕਾ ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਭਾਈ ਸਵਰਨ ਸਿੰਘ, ਭਾਈ ਤਰਸੇਮ ਸਿੰਘ, ਭਾਈ ਹੀਰਾ ਸਿੰਘ ਮਨਿਹਾਲਾ ਤੇ ਭਾਈ ਗੁਰਬਚਨ ਸਿੰਘ ਕਲਸੀਆਂ ਪ੍ਰਚਾਰਕ ਨੇ ਬਾਖੂਬੀ ਨਿਭਾਈ।ਉਨ੍ਹਾਂ ਕਿਹਾ ਕਿ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਹੁਣ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈਣਗੇ ਤੇ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਅਜਿਹੇ ਮੁਕਾਬਲੇ ਆਉਣ ਵਾਲੇ ਦਿਨਾਂ ਅੰਦਰ ਪੰਜਾਬ ਦੇ ਸਮੂਹ ਸਕੂਲਾਂ ਵਿੱਚ ਵੀ ਕਰਵਾਏ ਜਾਣਗੇ।