ਜਥੇਦਾਰ ਅਵਤਾਰ ਸਿੰਘ ਕਰਨਗੇ ਵਿਦਿਆਰਥੀਆਂ ਨੂੰ ਸਨਮਾਨਤ

ਅੰਮ੍ਰਿਤਸਰ : 10 ਫਰਵਰੀ (       )  ਸ੍ਰ. ਸੁਖਦੇਵ ਸਿੰਘ ਐਡੀ: ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਦੱਸਿਆ ਹੈ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੋਏ ਆਦੇਸ਼ਾਂ ਅਨੁਸਾਰ ਸ੍ਰ. ਮਨਜੀਤ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਨਿਗਰਾਨੀ ਹੇਠ ਸਿੱਖੀ ਨੂੰ ਪ੍ਰਫੁਲਤ ਕਰਨ ਤੇ ਵਧਦੇ ਹੋਏ ਪਤਿੱਤ-ਪੁਣੇ ਨੂੰ ਠੱਲ੍ਹ ਪਾਉਣ ਲਈ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁ: ਪ੍ਰ: ਕਮੇਟੀ) ਵਲੋਂ ਆਪਣੇ ਪ੍ਰਬੰਧ ਅਧੀਨ ਆਉਂਦੇ 63 ਸਕੂਲਾਂ ‘ਚ ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ ਮੁਕਾਬਲੇ ਸ਼ੁਰੂ ਕੀਤੇ ਗਏ ਹਨ।
ਦਫ਼ਤਰ ਧਰਮ ਪ੍ਰਚਾਰ ਕਮੇਟੀ ਤੋਂ ਜਾਰੀ ਪ੍ਰੈਸ ਨੋਟ ‘ਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੀ ਦੋ ਭਾਗਾਂ ਵਿਚ ਵੰਡ ਕੀਤੀ ਗਈ ਹੈ। ਜਿਸ ਵਿਚ ਪਹਿਲੀ ਤੋਂ 8ਵੀਂ ਜਮਾਤ ਤੀਕ ਭਾਗ ਪਹਿਲਾ ਅਤੇ 9ਵੀਂ ਤੋਂ 12ਵੀਂ ਜਮਾਤ ਤੀਕ ਦੇ ਵਿਦਿਆਰਥੀਆਂ ਨੂੰ ਭਾਗ ਦੂਜਾ ‘ਚ ਰੱਖਿਆ ਗਿਆ ਹੈ। ਹਰੇਕ ਭਾਗ ਲਈ 20-20 ਵਿਦਿਆਰਥੀਆਂ ਦੀ ਚੋਣ ਕੀਤੀ ਜਾਂਦੀ ਹੈ। ਇਨ੍ਹਾਂ ਵਿਚੋਂ ਜਿਹੜੇ ਬੱਚੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਂਦੇ ਹਨ। ਉਨ੍ਹਾਂ ਨੂੰ ਜੋਨ ਪੱਧਰ ਦੇ ਮੁਕਾਬਲੇ ਲਈ ਚੁਣਿਆਂ ਜਾ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜੋਨ ਪੱਧਰੀ ਮੁਕਾਬਲੇ ਸ਼ੁਰੂ ਹੋ ਚੁੱਕੇ ਹਨ ਤੇ ਇਸੇ ਕੜੀ ਤਹਿਤ ਗੁਰਦਾਸਪੁਰ ਜੋਨ ਦਾ ਪਹਿਲਾ ਮੁਕਾਬਲਾ ਬੀਤੀ 4 ਫਰਵਰੀ ਨੂੰ ਗੁਰੂ ਨਾਨਕ ਅਕੈਡਮੀ ਬਟਾਲਾ ਵਿਖੇ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਜੋਨ ਦੇ 1) ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀ: ਸੈਕੰ: ਸਕੂਲ, ਰਾਮਸਰ ਰੋਡ 2) ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ, ਸੁਲਤਾਨਵਿੰਡ ਰੋਡ 3) ਸ੍ਰੀ ਗੁਰੂ ਨਾਨਕ ਦੇਵ ਗਰਲਜ਼ ਸੀਨੀ: ਸੈਕੰ: ਸਕੂਲ, ਘਿਉ ਮੰਡੀ 4) ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਸੀਨੀ: ਸੈਕੰ: ਸਕੂਲ, ਬਾਬਾ ਬਕਾਲਾ 5) ਮਾਤਾ ਗੰਗਾ ਜੀ ਗਰਲਜ਼ ਸੀਨੀ: ਸੈਕੰ: ਸਕੂਲ, ਬਾਬਾ ਬਕਾਲਾ 6) ਖਾਲਸਾ ਸੀਨੀ: ਸੈਕੰ: ਸਕੂਲ, ਗੁਰੂ ਕਾ ਬਾਗ 7) ਸਾਹਿਗਜ਼ਾਦਾ ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ, ਗੁਰੂ ਕਾ ਬਾਗ ਤਹਿ: ਅਜਨਾਲਾ ਅਤੇ 8) ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਕੁੱਲ ਅੱਠ ਸਕੂਲਾਂ ਦੇ ਵਿਦਿਆਰਥੀਆਂ ਵਿੱਚ “ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ ਮੁਕਾਬਲੇ” ਅੱਜ 11 ਫਰਵਰੀ ਨੂੰ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਹੋ ਰਹੇ ਹਨ। ਜਿਹੜੇ ਵਿਦਿਆਰਥੀ ਇਨ੍ਹਾਂ ਮੁਕਾਬਲਿਆਂ ਦੌਰਾਨ ਪਹਿਲਾ ਦੂਜਾ ਤੇ ਤੀਜਾ ਸਥਾਨ ਹਾਸਲ ਕਰਨਗੇ ਉਨ੍ਹਾਂ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਨਮਾਨ ਚਿੰਨ ਤੇ ਨਕਦ ਇਨਾਮ ਦੇ ਕੇ ਸਨਮਾਨਤ ਕਰਨਗੇ।