ਅੰਮ੍ਰਿਤਸਰ 2 ਸਤੰਬਰ (         ) – ਸ. ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰੂ ਨਾਨਕ ਮੁਹੱਲਾ, ਮਲਕਾਣਾ ਪੱਤੀ, ਸਮਾਣਾ (ਪਟਿਆਲਾ), ਗੁਰਦੁਆਰਾ ਅਕਾਲਗੜ੍ਹ ਸਾਹਿਬ, ਬਾਬਾ ਬੰਦਾ ਸਿੰਘ ਜੀ ਬਹਾਦਰ ਪਿੰਡ ਬਨੂੜ ਹਲਕਾ (ਪਟਿਆਲਾ), ਗੁਰਦੁਆਰਾ ਸਾਹਿਬ ਪਿੰਡ ਰਾਣੀ ਮਾਜਰਾ, ਹਲਕਾ ਡੇਰਾ ਬੱਸੀ (ਮੋਹਾਲੀ), ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ, ਪਿੰਡ ਸੈਫਲਾਬਾਦ (ਕਪੂਰਥਲਾ), ਗੁਰਦੁਆਰਾ ਟਾਹਲੀ ਸਾਹਿਬ ਪਿੰਡ ਬਲੇਰ ਖਾਨਪੁਰ (ਕਪੂਰਥਲਾ), ਗੁਰਦੁਆਰਾ ਸਿੰਘ ਸਭਾ, ਪਿੰਡ ਬੋਪਾਰਾਏ ਕਲਾਂ, ਤਹਿਸੀਲ ਨਕੋਦਰ (ਜਲੰਧਰ), ਗੁਰਦੁਆਰਾ ਸਾਹਿਬ ਡੇਰਾ ਬਾਬਾ ਹਰਜੀ, ਪਿੰਡ ਖੁਖਰੈਣ (ਕਪੂਰਥਲਾ), ਗੁਰਦੁਆਰਾ ਗੁਰੂ ਕਾ ਬਾਗ ਪਿੰਡ ਘੁੱਕੇਵਾਲੀ (ਅੰਮ੍ਰਿਤਸਰ), ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਸਲਾਣਾ ਹਲਕਾ ਅਮਲੋਹ (ਫਤਹਿਗੜ੍ਹ ਸਾਹਿਬ), ਗੁਰਦੁਆਰਾ ਸਾਹਿਬ ਪਿੰਡ ਬਰੀਲਾ ਖੁਰਦ ਨੇੜੇ ਕਲਾਨੌਰ (ਗੁਰਦਾਸਪੁਰ), ਗੁਰਦੁਆਰਾ ਸਾਹਿਬ ਪਿੰਡ ਅੰਤੋਰ ਡਾਕ: ਨਰੋਟ ਜੈਮਲ ਸਿੰਘ (ਪਠਾਨਕੋਟ), ਅਕਾਲ ਅਕੈਡਮੀ ਤਿੱਬੜ (ਗੁਰਦਾਸਪੁਰ) ਤੇ ਗੁਰਦੁਆਰਾ ਸਾਹਿਬ ਸੰਗਤਪੁਰਾ ਪਾਤਸ਼ਾਹੀ ਛੇਵੀਂ, ਪਿੰਡ ਚੱਕ ਮੁਕੰਦ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।ਇਨ੍ਹਾਂ ਵੱਖ-ਵੱਖ ਸਥਾਨਾਂ ਪੁਰ ਹੋਏ ਗੁਰਮਤਿ ਸਮਾਗਮ ਸਮੇਂ ੧੧੨੧ ਪ੍ਰਾਣੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਤੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਪਹੁੰਚੇ ਪੰਜ ਪਿਆਰਿਆਂ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।

ਗੁਰਮਤਿ ਸਮਾਗਮਾਂ ਸਮੇਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਪਟਨਾ ਸਾਹਿਬ, ਸ. ਨਿਰਮੈਲ ਸਿੰਘ ਜੌਲਾ ਮੈਂਬਰ ਅੰਤ੍ਰਿੰਗ ਕਮੇਟੀ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਜਥੇਦਾਰ ਕੁਲਦੀਪ ਸਿੰਘ ਵਡਾਲਾ, ਸ.ਅਮਰੀਕ ਸਿੰਘ ਵਿਛੋਆ, ਸ. ਜੋਧ ਸਿੰਘ ਸਮਰਾ, ਸ. ਰਵਿੰਦਰ ਸਿੰਘ ਖਾਲਸਾ, ਸ. ਕੁਲਦੀਪ ਸਿੰਘ, ਸ. ਨਿਰਮਲ ਸਿੰਘ ਹਰਿਆਉ, ਬੀਬੀ ਸਵਰਨ ਕੌਰ ਤੇੜਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਜਥੇਦਾਰ ਰਤਨ ਸਿੰਘ ਜੱਫਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਨੇ ਅੰਮ੍ਰਿਤਪਾਨ ਕਰਨ ਵਾਲੀਆਂ ਸੰਗਤਾਂ ਨੂੰ ਵਧਾਈ ਦਿੰਦਿਆ ਰਹਿਤ ਮਰਿਯਾਦਾ ਦੀ ਪਾਲਣਾ ਕਰਨ ਲਈ ਪ੍ਰੇਰਿਆ।ਇਸ ਮੌਕੇ ਭਾਈ ਸਤਨਾਮ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਸੁਖਦੇਵ ਸਿੰਘ ਬੂਹ, ਭਾਈ ਦੇਸਾ ਸਿੰਘ ਦਲੇਰ, ਭਾਈ ਸਤਿੰਦਰਪਾਲ ਸਿੰਘ, ਭਾਈ ਗੁਰਚਰਨ ਸਿੰਘ ਪਰਵਾਨਾ, ਭਾਈ ਗੁਰਦੇਵ ਸਿੰਘ ਦਰਦੀ, ਭਾਈ ਦਿਲਬਾਗ ਸਿੰਘ, ਭਾਈ ਮਨਜਿੰਦਰ ਸਿੰਘ, ਭਾਈ ਗੁਰਦੀਪ ਸਿੰਘ ਖੁਜਾਲਾ, ਭਾਈ ਰਾਜਪਾਲ ਸਿੰਘ, ਭਾਈ ਗੁਰਪਿਆਰ ਸਿੰਘ ਜੌਹਰ, ਬੀਬੀ ਕੁਲਵਿੰਦਰ ਕੌਰ, ਬੀਬੀ ਬਲਵਿੰਦਰ ਕੌਰ ਵਿਛੋਆ ਦੇ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਅਤੇ ਬੀਰ-ਰਸੀ ਵਾਰਾਂ ਰਾਹੀਂ ਗੁਰ ਇਤਿਹਾਸ ਨਾਲ ਜੋੜਿਆ।

ਇਸ ਮੌਕੇ ਭਾਈ ਬਲਦੇਵ ਸਿੰਘ, ਭਾਈ ਹਰਜੀਤ ਸਿੰਘ, ਭਾਈ ਮਨਦੀਪ ਸਿੰਘ, ਭਾਈ ਜਗਰੂਪ ਸਿੰਘ, ਭਾਈ ਅਵਤਾਰ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਜਗਦੇਵ ਸਿੰਘ ਤੇ ਭਾਈ ਖਜ਼ਾਨ ਸਿੰਘ ਪ੍ਰਚਾਰਕ ਆਦਿ ਹਾਜ਼ਰ ਸਨ।