ਅੰਮ੍ਰਿਤਸਰ 26 ਫਰਵਰੀ (      ) ਸ. ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰਦੁਆਰਾ ਟਾਹਲੀ ਸਾਹਿਬ ਗਾਹਲ੍ਹੜੀ ਗੁਰਦਾਸਪੁਰ, ਪਿੰਡ ਢੱਡੇ ਨੇੜੇ ਕੱਥੂਨੰਗਲ (ਸ੍ਰੀ ਅੰਮ੍ਰਿਤਸਰ) ਅਤੇ ਗੁਰਦੁਆਰਾ ਗੁਰੂਸਰ ਸਾਹਿਬ ਪਿੰਡ ਸੈਫਲਾਬਾਦ (ਕਪੂਰਥਲਾ) ਵਿਖੇ ਗੁਰਮਤਿ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਜੀਵਨ ਬਤੀਤ ਕਰਨ ਲਈ ਕਿਹਾ।ਗੁਰਮਤਿ ਸਮਾਗਮ ‘ਚ ਰਾਗੀ, ਢਾਡੀ, ਕਵੀਸ਼ਰ ਅਤੇ ਵਿਦਵਾਨਾਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ, ਬੀਰ-ਰਸੀ ਵਾਰਾਂ ਤੇ ਗੁਰ-ਇਤਿਹਾਸ ਨਾਲ ਜੋੜਿਆ।ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹੁੰਚੇ ਪੰਜ ਪਿਆਰਿਆਂ ਪਾਸੋਂ 126 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।   
     

ਇਸ ਮੌਕੇ ਬਾਬਾ ਦਇਆ ਸਿੰਘ ਟਾਹਲੀ ਸਾਹਿਬ, ਬਾਬਾ ਅਮਰੀਕ ਸਿੰਘ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਿਕਰਮਜੀਤ ਸਿੰਘ ਕੋਟਲਾ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ, ਸ. ਸਰੂਪ ਸਿੰਘ, ਸ. ਜਸਪਾਲ ਸਿੰਘ ਤੇ ਸ. ਹਰਜੀਤ ਸਿੰਘ ਮੈਨੇਜਰ, ਭਾਈ ਜੱਜ ਸਿੰਘ, ਭਾਈ ਖਜ਼ਾਨ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਲਖਬੀਰ ਸਿੰਘ ਤੇ ਭਾਈ ਹਰਜੀਤ ਸਿੰਘ ਪ੍ਰਚਾਰਕ ਤੇ ਭਾਈ ਗਿਆਨ ਸਿੰਘ ਕਥਾਵਾਚਕ ਆਦਿ ਹਾਜ਼ਰ ਸਨ।