1-05-2015ਅੰਮ੍ਰਿਤਸਰ 1 ਮਈ ( ) ਸ. ਬਲਵਿੰਦਰ ਸਿੰਘ ਜੌੜਾਸਿੰਘਾ ਸਕੱਤਰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ‘ਚ ਜਾਣਕਾਰੀ ਦਿੰਦਿਆ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ, ਗੁਰਦੁਆਰਾ ਪਾਤਸ਼ਾਹੀ ਪੰਜਵੀਂ ਬੁਰਜ ਸਾਹਿਬ ਧਾਰੀਵਾਲ (ਗੁਰਦਾਸਪੁਰ), ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਪਾਤਸ਼ਾਹੀ ਛੇਵੀਂ ਹੁਸ਼ਿਆਰ ਨਗਰ ਸ੍ਰੀ ਅੰਮ੍ਰਿਤਸਰ, ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਪਿੰਡ ਬਰਾੜ, ਅਦਲੀਵਾਲ ਤਹਿਸੀਲ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ, ਮੀਰਾਕੋਟ ਤੇ ਕਾਮਲਪੁਰਾ ਤਹਿਸੀਲ ਅਜਨਾਲਾ, ਪਿੰਡ ਦਬੁਰਜੀ (ਤਰਨ ਤਾਰਨ) ਤੇ ਪਿੰਡ ਰੱਤਾ (ਡੇਰਾ ਬਾਬਾ ਨਾਨਕ) ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।
ਉਨ੍ਹਾਂ ਦੱਸਿਆ ਕਿ ਗੁਰਮਤਿ ਸਮਾਗਮ ਸਮੇਂ ਅੰਮ੍ਰਿਤਪਾਨ ਕਰਨ ਵਾਲੀਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਤੇ ਰਹਿਤ ਮਰਿਯਾਦਾ ਦੀ ਪਾਲਣਾ ਕਰਨ ਦੀ ਪ੍ਰੇਰਨਾ ਦਿੱਤੀ ਗਈ।ਇਸ ਮੌਕੇ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਇਲਾਹੀ ਬਾਣੀ ਦੇ ਮਨੋਹਰ ਕੀਰਤਨ ਅਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹੁੰਚੇ ਪੰਜ ਪਿਆਰਿਆਂ ਪਾਸੋਂ ੨੯੭੦ ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।
ਇਸ ਮੌਕੇ ਸ. ਸੁਰਜੀਤ ਸਿੰਘ ਭਿੱਟੇਵਿੰਡ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਸ. ਰਤਨ ਸਿੰਘ ਜਫਰਵਾਲ, ਜਥੇਦਾਰ ਅਮਰੀਕ ਸਿੰਘ, ਸ. ਜਗਦੀਸ਼ ਸਿੰਘ ਬੁੱਟਰ ਮੈਨੇਜਰ, ਭਾਈ ਜਸਵਿੰਦਰ ਸਿੰਘ ਕਥਾਵਾਚਕ, ਭਾਈ ਸੁਖਵੰਤ ਸਿੰਘ ਸਭਰਾ, ਭਾਈ ਲਵਲਪ੍ਰੀਤ ਸਿੰਘ, ਭਾਈ ਲਖਬੀਰ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਮਨਜੀਤ ਸਿੰਘ, ਭਾਈ ਮਨਦੀਪ ਸਿੰਘ, ਭਾਈ ਸ਼ਿਵਤਾਰ ਸਿੰਘ, ਭਾਈ ਸਿਮਰਨਜੀਤ ਸਿੰਘ ਤੇ ਭਾਈ ਲਖਮੀਰ ਸਿੰਘ ਪ੍ਰਚਾਰਕ ਆਦਿ ਹਾਜ਼ਰ ਸਨ।