ਅੰਮ੍ਰਿਤਸਰ 26 ਜੂਨ (      ) ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਇਕੋਲਾਹਾ ਜ਼ਿਲ੍ਹਾ ਲੁਧਿਆਣਾ, ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਿੰਡ ਦਬੁਰਜੀ ਜ਼ਿਲ੍ਹਾ ਤਰਨਤਾਰਨ, ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਪਲਾਹੀ ਸਾਹਿਬ ਤਹਿਸੀਲ ਫਗਵਾੜਾ (ਕਪੂਰਥਲਾ), ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕਾਦੀਆਂ (ਗੁਰਦਾਸਪੁਰ), ਗੁਰਦੁਆਰਾ ਸਾਹਿਬ ਪਿੰਡ ਮਹਿਮੇ ਚੱਕ ਡੇਰਾ ਬਾਬਾ ਨਾਨਕ (ਗੁਰਦਾਸਪੁਰ), ਗੁਰਦੁਆਰਾ ਬਾਉਲੀ ਸਾਹਿਬ ਪਾਤਸ਼ਾਹੀ ਦਸਵੀਂ, ਢਕੋਲੀ ਡੇਰਾ ਬੱਸੀ ਜ਼ਿਲ੍ਹਾ ਮੋਹਾਲੀ, ਗੁਰਦੁਆਰਾ ਸਾਹਿਬ ਪਿੰਡ ਜੈਤੋ ਸਰਜਾ ਤਹਿਸੀਲ ਬਟਾਲਾ (ਗੁਰਦਾਸਪੁਰ), ਗੁਰਦੁਆਰਾ ਸ਼ਹੀਦ ਬਾਬਾ ਬਲਾਕਾ ਸਿੰਘ ਪਿੰਡ ਕੰਗ ਤਹਿਸੀਲ ਖਡੂਰ ਸਾਹਿਬ, ਗੁਰਦੁਆਰਾ ਸਾਹਿਬ ਸਤਿਕਰਤਾਰੀਆ ਬਟਾਲਾ (ਗੁਰਦਾਸਪੁਰ) ਤੇ ਗੁਰਦੁਆਰਾ ਸਾਹਿਬ ਪਿੰਡ ਬਾਸਰਪੁਰ (ਬਟਾਲਾ) ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।ਇਨ੍ਹਾਂ ਵੱਖ-ਵੱਖ ਸਥਾਨਾਂ ਪੁਰ ਹੋਏ ਗੁਰਮਤਿ ਸਮਾਗਮ ਸਮੇਂ 850 ਪ੍ਰਾਣੀਆਂ ਨੇ ਪੰਜ ਪਿਆਰਿਆਂ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।

ਗੁਰਮਤਿ ਸਮਾਗਮ ਸਮੇਂ ਸ. ਨਿਰਮੈਲ ਸਿੰਘ ਜੌਲਾ ਅੰਤ੍ਰਿੰਗ ਕਮੇਟੀ ਮੈਂਬਰ, ਸ. ਦਵਿੰਦਰ ਸਿੰਘ ਖੱਟੜਾ, ਸ. ਸਰਵਣ ਸਿੰਘ, ਜਥੇਦਾਰ ਅਮਰੀਕ ਸਿੰਘ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਪਾਨ ਕਰਨ ਵਾਲੀਆਂ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਰਹਿਤ ਮਰਿਯਾਦਾ ਦੀ ਪਾਲਣਾ ਕਰਨ ਲਈ ਪ੍ਰੇਰਿਆ।ਇਸ ਮੌਕੇ ਭਾਈ ਜਗਤ ਸਿੰਘ ਠੱਕਰਵਾਲ ਤੇ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਭਾਈ ਗੁਰਮੁੱਖ ਸਿੰਘ ਵਲਟੋਹਾ, ਭਾਈ ਗੁਰਪਿਆਰ ਸਿੰਘ ਅਤੇ ਭਾਈ ਨਿਰਮਲ ਸਿੰਘ ਨੂਰ ਦੇ ਢਾਡੀ ਜੱਥਿਆ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਗੁਰ ਇਤਿਹਾਸ ਨਾਲ ਜੋੜਿਆ।ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਸਾਹਿਬ ਪਾਤਸ਼ਾਹੀ ਦਸਵੀਂ ਲੁਧਿਆਣਾ ਤੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਪਹੁੰਚੇ ਪੰਜ ਪਿਆਰਿਆਂ ਪਾਸੋਂ 850 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।

ਇਸ ਮੌਕੇ ਭਾਈ ਹਰਪ੍ਰੀਤ ਸਿੰਘ, ਭਾਈ ਮਲਕੀਤ ਸਿੰਘ, ਭਾਈ ਅਮਰ ਸਿੰਘ, ਭਾਈ ਸਰਵਣ ਸਿੰਘ, ਭਾਈ ਮਨਜੀਤ ਸਿੰਘ ਕਾਦੀਆਂ, ਭਾਈ ਸਿਵਤਾਰ ਸਿੰਘ, ਭਾਈ ਬਲਵੰਤ ਸਿੰਘ, ਭਾਈ ਬਲਬੀਰ ਸਿੰਘ, ਭਾਈ ਬਲਦੇਵ ਸਿੰਘ, ਭਾਈ ਤੇਜਿੰਦਰ ਸਿੰਘ ਕੰਗ ਪ੍ਰਚਾਰਕ ਆਦਿ ਹਾਜ਼ਰ ਸਨ।