30-07-2015ਅੰਮ੍ਰਿਤਸਰ 30 ਜੁਲਾਈ () ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਲਕਾ ਦੋਰਾਹਾ (ਲੁਧਿਆਣਾ), ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਬਸਤੀ ਸ਼ੇਖ ਜਲੰਧਰ, ਗੁਰਦੁਆਰਾ ਸਾਹਿਬ ਅੱਡਾ ਚੁਗਾਵਾਂ (ਲੋਪੋਕੇ ਰੋਡ) ਸ੍ਰੀ ਅੰਮ੍ਰਿਤਸਰ, ਗੁਰਦੁਆਰਾ ਸਾਹਿਬ ਪਿੰਡ ਭੈਣੀ ਲਿੱਧੜ ਜ਼ਿਲ੍ਹਾ ਅੰਮ੍ਰਿਤਸਰ, ਗੁਰਦੁਆਰਾ ਸ਼ਹੀਦਾਂ ਲੱਧੇਵਾਲ, ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ, ਗੁਰਦੁਆਰਾ ਸਾਹਿਬ ਪਿੰਡ ਠੱਠੀਆ ਖੁਰਦ, ਗੁਰਦੁਆਰਾ ਅੰਬ ਸਾਹਿਬ ਮੋਹਾਲੀ, ਗੁਰਦੁਆਰਾ ਸਾਹਿਬ ਪਿੰਡ ਡਾਲਾ ਜ਼ਿਲ੍ਹਾ ਮੋਗਾ, ਗੁਰਦੁਆਰਾ ਸਾਹਿਬ ਸਿੰਘ ਸਭਾ ਪਿੰਡ ਧਾਲੀਵਾਲ ਤਹਿਸੀਲ ਨਕੋਦਰ (ਜਲੰਧਰ) ਤੇ ਗੁਰਦੁਆਰਾ ਗੁਰੂ ਕੀ ਟਾਹਲੀ ਸਾਹਿਬ ਪਿੰਡ ਸ਼ਾਮਨਗਰ, ਬਲਾਕ ਮਜੀਠਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।ਇਨ੍ਹਾਂ ਵੱਖ-ਵੱਖ ਸਥਾਨਾਂ ਪੁਰ ਹੋਏ ਗੁਰਮਤਿ ਸਮਾਗਮ ਸਮੇਂ ੬੦੦ ਪ੍ਰਾਣੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਪਹੁੰਚੇ ਪੰਜ ਪਿਆਰਿਆਂ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।
ਗੁਰਮਤਿ ਸਮਾਗਮ ਸਮੇਂ ਸ. ਹਰਪਾਲ ਸਿੰਘ ਜੱਲਾ ਤੇ ਸ. ਜੋਧ ਸਿੰਘ ਸਮਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਪਾਨ ਕਰਨ ਵਾਲੀਆਂ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਰਹਿਤ ਮਰਿਯਾਦਾ ਦੀ ਪਾਲਣਾ ਕਰਨ ਲਈ ਪ੍ਰੇਰਿਆ।ਇਸ ਮੌਕੇ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਇਕਬਾਲ ਸਿੰਘ, ਭਾਈ ਜੋਗਿੰਦਰ ਸਿੰਘ ਰਿਆੜ, ਭਾਈ ਬਲਜਿੰਦਰ ਸਿੰਘ, ਬੀਬੀ ਚੰਚਲਦੀਪ ਕੌਰ ਤੇ ਭਾਈ ਗੁਰਮੁਖ ਸਿੰਘ ਵਲਟੋਹਾ ਦੇ ਢਾਡੀ ਜਥਿਆ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਗੁਰ ਇਤਿਹਾਸ ਨਾਲ ਜੋੜਿਆ।
ਇਸ ਮੌਕੇ ਭਾਈ ਹਰਪ੍ਰੀਤ ਸਿੰਘ, ਭਾਈ ਅਜੀਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਗੁਰਮਿੰਦਰ ਸਿੰਘ, ਭਾਈ ਜਗਦੀਪ ਸਿੰਘ, ਭਾਈ ਲਖਵੀਰ ਸਿੰਘ, ਭਾਈ ਗੁਰਬਚਨ ਸਿੰਘ, ਭਾਈ ਲਖਮੀਰ ਸਿੰਘ, ਭਾਈ ਹੀਰਾ ਸਿੰਘ ਤੇ ਭਾਈ ਰਜਿੰਦਰ ਸਿੰਘ ਪ੍ਰਚਾਰਕ ਆਦਿ ਹਾਜ਼ਰ ਸਨ।