20-02-2015ਅੰਮ੍ਰਿਤਸਰ 20 ਫਰਵਰੀ ( ) ਸ. ਰਣਜੀਤ ਸਿੰਘ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਅੱਗੇ ਤੋਰਦਿਆਂ ਬਟਾਲਾ ਅਧੀਨ ਆਉਂਦੇ ਕਸਬੇ ਉਮਰਪੁਰਾ ਜ਼ਿਲ੍ਹਾ ਗੁਰਦਾਸਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।
ਜਿਸ ਵਿੱਚ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਬਚਿੱਤਰ ਸਿੰਘ, ਭਾਈ ਪ੍ਰਤਾਪ ਸਿੰਘ ਬਟਾਲਾ ਤੇ ਭਾਈ ਕਰਮ ਸਿੰਘ ਨੂਰਪੁਰੀ ਦੇ ਰਾਗੀ ਜੱਥਿਆ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕੀਤਾ।ਭਾਈ ਸੁਖਜੀਤ ਸਿੰਘ ਫਤਹਿਗੜ੍ਹ ਸਭਰਾਵਾਂ ਵਾਲੇ ਦੇ ਢਾਡੀ ਜੱਥੇ ਨੇ ਸੰਗਤਾਂ ਨੂੰ ਬੀਰ-ਰਸੀ ਵਾਰਾਂ ਰਾਹੀਂ ਸਿੱਖ ਕੌਮ ਦੇ ਸੂਰਮਗਤੀ ਇਤਿਹਾਸ ਤੋਂ ਜਾਣੂ ਕਰਵਾਇਆ।ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹੁੰਚੇ ਪੰਜ ਪਿਆਰਿਆਂ ਪਾਸੋਂ ੨੭ ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।
ਇਸ ਮੌਕੇ ਬਾਬਾ ਸਤਨਾਮ ਸਿੰਘ ਪਿੱਪਲੀ ਵਾਲੇ, ਬਾਬਾ ਬਲਬੀਰ ਸਿੰਘ ਨਿਹੰਗ ਸਿੰਘ ਬੁੱਢਾ ਦਲ ਵਾਲੇ, ਭਾਈ ਬਲਵੰਤ ਸਿੰਘ, ਭਾਈ ਸਰਵਣ ਸਿੰਘ, ਭਾਈ ਹਰਜੀਤ ਸਿੰਘ ਆਦਿ ਹਾਜ਼ਰ ਸਨ।