ਅੰਮ੍ਰਿਤਸਰ, ੧੩ ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 14 ਅਤੇ 15 ਨਵੰਬਰ 2017 ਨੂੰ ਸਕੂਲਾਂ/ਕਾਲਜਾਂ ਵਿੱਚ ਹੋਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਪੰਜਾਬ ਵਿੱਚ ਲਗਾਤਾਰ ਪੈ ਰਹੀ ਧੁੰਦ ਕਾਰਨ ਪੰਜਾਬ ਸਰਕਾਰ ਵੱਲੋਂ ਕਈ ਜਿਲਿਆਂ ਦੇ ਸਕੂਲਾਂ/ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਇਹ ਪ੍ਰੀਖਿਆ ਮੁਲਤਵੀ ਕੀਤੀ ਗਈ ਹੈ। ਉਨ੍ਹਾਂ ਨਵੀਂ ਤਾਰੀਖਾਂ ਸਬੰਧੀ ਦੱਸਿਆ ਕਿ ਹੁਣ ਇਹ ਪ੍ਰੀਖਿਆ 20 ਤੇ 21 ਨਵੰਬਰ 2017 ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ। ਉਨ੍ਹਾਂ ਸਕੂਲਾਂ/ਕਾਲਜਾਂ ਦੇ ਪ੍ਰਬੰਧਕਾਂ ਤੇ ਮੁਖੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਧਾਰਮਿਕ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੂੰ ਨਵੀਂਆਂ ਤਾਰੀਖਾਂ ਸਬੰਧੀ ਜਾਣੂੰ ਕਰਵਾ ਦੇਣ ਤਾਂ ਜੋ ਉਹ ਇਸ ਪ੍ਰੀਖਿਆ ਵਿਚ ਨਵੀਂ ਸਾਰਣੀ ਅਨੁਸਾਰ ਸ਼ਾਮਲ ਹੋ ਸਕਣ।