S.Roop Singh Jiਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਕਾਲਜਾਂ ਦੇ ਅਧਿਆਪਕਾਂ ਨਾਲ ਇਕੱਤਰਤਾ:

ਅੰਮ੍ਰਿਤਸਰ 12 ਜਨਵਰੀ – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੀ ਦਰਜਾ ਤੀਜਾ ਤੇ ਦਰਜਾ ਚੌਥਾ ਦੀ ਧਾਰਮਿਕ ਪ੍ਰੀਖਿਆ ਜਨਵਰੀ 2016 ਵਿੱਚ ਸੰਚਾਰੂ ਤਰੀਕੇ ਨਾਲ ਕਰਵਾਉਣ ਲਈ ਵੱਖ-ਵੱਖ ਕਾਲਜਾਂ ਦੇ ਅਧਿਆਪਕਾਂ ਨਾਲ ਵਿਸੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ।
ਇਕੱਤਰਤਾ ਸਮੇਂ ਡਾ. ਰੂਪ ਸਿੰਘ ਸਕੱਤਰ ਨੇ ਧਾਰਮਿਕ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਧਾਰਮਿਕ ਪ੍ਰੀਖਿਆ ਲੈਣ ਦਾ ਮੁੱਖ ਮਕਸਦ ਵਿਦਿਆਰਥੀਆਂ ਦੀ ਯੋਗਤਾ ਪਰਖਣ ਤੱਕ ਸੀਮਤ ਨਹੀਂ ਹੈ ਬਲਕਿ ਆਪਣੇ ਆਪ ਦੀ ਸਵੈ-ਪੜਚੋਲ ਕਰਨਾ ਵੀ ਹੈ।ਉਨ੍ਹਾਂ ਕਿਹਾ ਕਿ ਨੈਤਿਕ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਅਧਿਆਪਕਾਂ ਤੋਂ ਗੁਰੂ ਪਾਤਸ਼ਾਹ ਵੱਲੋਂ ਸੌਂਪੀ ਗਈ ਇਹ ਸੇਵਾ ਨਿਗਰਾਨ ਵਜੋਂ ਲਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਵੀ ਇਹ ਮੁੱਢਲਾ ਫਰਜ਼ ਹੈ ਕਿ ਉਹ ਆਪਣੇ ਵਿਸ਼ੇ ਵਿੱਚ ਪਰੱਪਕ ਹੋਣ ਤਾਂ ਹੀ ਉਹ ਵਿਦਿਆਰਥੀਆਂ ਨੂੰ ਧਰਮ ਨਾਲ ਜੋੜਣ ਵਿੱਚ ਕਾਮਯਾਬ ਹੋ ਸਕਦੇ ਹਨ।ਇਸ ਸਮੇਂ ਉਨ੍ਹਾਂ ਇਕੱਤਰਤਾ ‘ਚ ਸ਼ਾਮਲ ਹੋਣ ਆਏ ਕਾਲਜ ਦੇ ਅਧਿਆਪਕਾਂ ਦਾ ਧਰਮ ਪ੍ਰਚਾਰ ਕਮੇਟੀ ਵੱਲੋਂ ਧੰਨਵਾਦ ਵੀ ਕੀਤਾ।
ਧਾਰਮਿਕ ਪ੍ਰੀਖਿਆ ਸਬੰਧੀ ਅਧਿਆਪਕਾਂ ਨੂੰ ਜ਼ਰੂਰੀ ਹਦਾਇਤਾਂ ਦਿੰਦਿਆਂ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਕਿਹਾ ਕਿ ਪ੍ਰਸ਼ਨ ਪੱਤਰ ਪ੍ਰਿੰਸੀਪਲ ਜਾਂ ਉਨ੍ਹਾਂ ਦੇ ਨੁਮਾਇੰਦੇ ਦੀ ਹਾਜ਼ਰੀ ਵਿੱਚ ਹੀ ਖੋਲ੍ਹੇ ਜਾਣ।ਉਨ੍ਹਾਂ ਕਿਹਾ ਕਿ ਪ੍ਰੀਖਿਆ ਲਈ ਹਾਜ਼ਰ ਹੋਏ ਵਿਦਿਆਰਥੀਆਂ ਦੀ ਰੋਜ਼ਾਨਾ ਹਾਜ਼ਰੀ, ਨੀਯਤ ਫਾਰਮ ਪੁਰ ਲਗਾਈ ਜਾਵੇ ਤੇ ਹੱਲ ਹੋਈਆਂ ਉੱਤਰ ਕਾਪੀਆਂ ਸਮੇਤ ਤਸਦੀਕ ਫਾਰਮ ਪੇਪਰ ਖਤਮ ਹੋਣ ਤੋਂ ਤੁਰੰਤ ਬਾਅਦ ਸੀਲ ਕਰ ਦਿੱਤੀਆਂ ਜਾਣ।ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਤਰ੍ਹਾਂ ਦੀ ਅਣਗਹਿਲੀ ਹੋਣ ਤੇ ਸਬੰਧਤ ਖੁਦ ਜ਼ਿੰਮੇਵਾਰ ਤੇ ਜਵਾਬਦੇਹ ਹੋਵੇਗਾ।