ਅੰਮ੍ਰਿਤਸਰ 25 ਮਈ (        ) ਸੰਤ ਬਾਬਾ ਲੱਖਾ ਸਿੰਘ ਮੁੱਖੀ ਨਾਨਕਸਰ ਸੰਪਰਦਾ ਤੇ ਉਨ੍ਹਾਂ ਦੇ ਸਹਿਯੋਗੀ ਬਾਬਾ ਸਰਦਾਰਾ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਰਸਦ ਭੇਟ ਕੀਤੀ ਗਈ।ਉਨ੍ਹਾਂ ਨੂੰ ਸ. ਮਨਜੀਤ ਸਿੰਘ ਸਕੱਤਰ ਤੇ ਸ. ਪ੍ਰਤਾਪ ਸਿੰਘ ਮੈਨੇਜਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਬਾਬਾ ਲੱਖਾ ਸਿੰਘ ਨੇ ਕਿਹਾ ਕਿ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸਰਬ ਸਾਂਝੀਵਾਲਤਾ ਦਾ ਸੰਦੇਸ਼ ਮਿਲਦਾ ਹੈ।ਇਸ ਅਸਥਾਨ ਤੇ ਰੋਜ਼ਾਨਾ ਹਜ਼ਾਰਾਂ ਸੰਗਤਾਂ ਜਿਥੇ ਦਰਸ਼ਨ ਇਸ਼ਨਾਨ ਕਰਦੀਆਂ ਹਨ, ਉਥੇ ਸ੍ਰੀ ਗੁਰੂ ਰਾਮਦਾਸ ਲੰਗਰ ‘ਚ ਬੈਠ ਕੇ ਪ੍ਰਸ਼ਾਦਾ ਵੀ ਛਕਦੀਆਂ ਹਨ।ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਲੰਗਰ ਵਾਸਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਣਕ ਭੇਜਣ ਲਈ ਕਿਹਾ ਸੀ।ਸੋ ਅੱਜ ਕਣਕ 260 ਬੋਰੀਆਂ, ਚੋਲ 100 ਬੋਰੀਆਂ, ਆਲੂ 40 ਬੋਰੀਆਂ ਤੇ ਪਿਆਜ਼ 30 ਬੋਰੀਆਂ ਲੰਗਰ ਵਿਖੇ ਰਸਦ ਭੇਟ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਸੇਵਾ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ ਹੈ।

ਇਸ ਮੌਕੇ ਸ. ਸਤਿੰਦਰ ਸਿੰਘ ਨਿੱਜੀ ਸਹਾਇਕ, ਸ. ਸੁਲੱਖਣ ਸਿੰਘ ਮੈਨੇਜਰ ਸ਼ਹੀਦ ਬਾਬਾ ਦੀਪ ਸਿੰਘ, ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਸ. ਰਣਜੀਤ ਸਿੰਘ ਮੀਡੀਆ ਸਲਾਹਕਾਰ, ਬਾਬਾ ਭਜਨ ਸਿੰਘ, ਸ. ਗੁਰਦਿਆਲ ਸਿੰਘ, ਸ. ਬਲਬੀਰ ਸਿੰਘ, ਸ. ਅਵਤਾਰ ਸਿੰਘ, ਸ. ਨਾਜਰ ਸਿੰਘ, ਸ. ਜਸਵੰਤ ਸਿੰਘ, ਸ. ਸੁਖਦੇਵ ਸਿੰਘ, ਸ. ਹਰਬੰਸ ਸਿੰਘ, ਸ. ਕਰਮ ਸਿੰਘ, ਸ.ਰੇਸ਼ਮ ਸਿੰਘ ਤੇ ਸ. ਮਨਦੀਪ ਸਿੰਘ ਆਦਿ ਹਾਜ਼ਰ ਸਨ।