logoਅੰਮ੍ਰਿਤਸਰ 17 ਨਵੰਬਰ- ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਵਿਚੋਂ ਅਕਸਰ ਹੀ ਬਹੁਤ ਸਾਰੇ ਸ਼ਰਧਾਲੂਆਂ ਦੇ ਨਾਮ ਭਾਰਤ ਸਰਕਾਰ ਅਤੇ ਪਾਕਿਸਤਾਨ ਅੰਬੈਸੀ ਵੱਲੋਂ ਕੱਟ ਦਿੱਤੇ ਜਾਂਦੇ ਹਨ ਜੋ ਠੀਕ ਨਹੀਂ ਕਿਉਂਕਿ ਜਦੋਂ ਵੀ ਕਿਸੇ ਸ਼ਰਧਾਲੂ ਦਾ ਨਾਮ ਵੀਜ਼ਾ ਸੂਚੀ ਵਿਚੋਂ ਸਰਕਾਰ ਜਾਂ ਅੰਬੈਸੀ ਕੱਟ ਦਿੰਦੀ ਹੈ ਤਾਂ ਉਸ ਸ਼ਰਧਾਲੂ ਦੇ ਮਨ ਨੂੰ ਭਾਰੀ ਠੇਸ ਪਹੁੰਚਦੀ ਹੈ ਕਿਉਂਕਿ ਹਰੇਕ ਸ਼ਰਧਾਲੂ ਦੇ ਮਨ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਇਤਿਹਾਸਕ ਧਰਮ ਅਸਥਾਨਾਂ ਦੇ ਦਰਸ਼ਨਾਂ ਦੀ ਤਾਂਘ ਹੁੰਦੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਇਹ ਜਥਾ ੨੦ ਨਵੰਬਰ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਸ.ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ ਤੇ ਡਿਪਟੀ ਪਾਰਟੀ ਲੀਡਰ ਸ. ਅਮਰਜੀਤ ਸਿੰਘ ਭਲਾਈਪੁਰ ਮੈਂਬਰ ਦੀ ਅਗਵਾਈ ਵਿੱਚ ਵਿਸ਼ੇਸ਼ ਰੇਲ ਗੱਡੀ ਰਾਹੀਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋਵੇਗਾ।
ਉਨ੍ਹਾਂ ਕਿਹਾ ਕਿ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਦੇ ੯੭੫ ਸ਼ਰਧਾਲੂਆਂ ਦੇ ਨਾਮਾਂ ਦੀ ਸੂਚੀ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ ਭੇਜੀ ਗਈ ਸੀ ਜਿਸ ਵਿਚੋਂ ੫੧ ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ ਤੇ ਕੇਵਲ ੯੨੪ ਸ਼ਰਧਾਲੂਆਂ ਨੂੰ ਹੀ ਵੀਜ਼ੇ ਜਾਰੀ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਤੇ ਪਾਕਿਸਤਾਨ ਅੰਬੈਸੀ ਦੀ ਇਸ ਕਾਰਵਾਈ ਨਾਲ ਜਿਹੜੇ ਸ਼ਰਧਾਲੂਆਂ ਦੇ ਨਾਮ ਸੂਚੀ ਵਿੱਚ ਕੱਟੇ ਗਏ ਹਨ ਦੇ ਮਨਾਂ ਵਿੱਚ ਭਾਰੀ ਨਿਰਾਸ਼ਾ ਹੈ।ਉਨ੍ਹਾਂ ਭਾਰਤ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਇਆ ਕਰਨ।
ਸ. ਬੇਦੀ ਨੇ ਕਿਹਾ ਕਿ ਜਿਨ੍ਹਾਂ ਯਾਤਰੂਆਂ ਦੇ ਵੀਜ਼ੇ ਨਹੀਂ ਲੱਗੇ ਜਾਂ ਨਾਮ ਸੂਚੀ ‘ਚੋਂ ਭਾਰਤ ਸਰਕਾਰ ਤੇ ਪਾਕਿਸਤਾਨ ਅੰਬੈਸੀ ਵੱਲੋਂ ਕੱਟ ਦਿੱਤੇ ਗਏ ਹਨ ਉਹ ਸੀਰੀਅਲ ਨੰਬਰ 30, 31, 32, 33, 39, 40, 50, 51, 59, 60, 63, 70, 75, 104, 105, 169, 194, 224, 226, 234, 238, 239, 288, 350, 480, 508, 634, 662, 664, 701, 708, 720, 737, 738, 757, 819, 892, 925, 938, 939, 940, 946, 965, 967, 974, 995, 1002, 1037, 1038, 1040, 1064 ਹਨ।ਉਨ੍ਹਾਂ ਕਿਹਾ ਕਿ ਪਾਕਿਸਤਾਨ ਯਾਤਰਾ ਜਾਣ ਤੋਂ ਰਹਿ ਗਏ ਸ਼ਰਧਾਲੂ ਆਪਣੇ ਪਾਸਪੋਰਟ ਕੰਮ ਵਾਲੇ ਦਿਨ  ਸ. ਜਸਪਾਲ ਸਿੰਘ ਵਧੀਕ ਸਕੱਤਰ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਤੋਂ ਆ ਕੇ ਪ੍ਰਾਪਤ ਕਰ ਸਕਦੇ ਹਨ।
ਸ. ਬੇਦੀ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ੧੯ ਨਵੰਬਰ ਨੂੰ ਹੋਣ ਵਾਲੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ।