ਅੰਮ੍ਰਿਤਸਰ 13 ਅਕਤੂਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਦੇ ਜੰਮਪਲ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਰਾਗੀ ਭਾਈ ਗੁਰਚਰਨ ਸਿੰਘ ਵੱਲੋਂ ‘ਪੰਜਾਬ ਯੂਨੀਵਰਸਿਟੀ ਲਾਹੌਰ ਤੋਂ ਐਮ ਫਿਲ ਬਾਇਲੋਜੀ ਦੀ ਡਿਗਰੀ ਹਾਸਿਲ ਕਰਨ ‘ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।
ਇਥੋਂ ਜਾਰੀ ਪ੍ਰੈਸ ਨੋਟ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਨੇ ਇਸ ਨੂੰ ਸਾਰੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਦੱਸਿਆ ਹੈ।ਉਨ੍ਹਾਂ ਕਿਹਾ ਕਿ ਭਾਈ ਗੁਰਚਰਨ ਸਿੰਘ ਦੇ ਪਾਕਿਸਤਾਨ ਵਿੱਚ ਰਹਿੰਦੇ ਹੋeੈ ਐਮ.ਫਿਲ ਦੀ ਡਿਗਰੀ ਹਾਸਿਲ ਕਰਨ ਨਾਲ ਦੇਸ਼-ਵਿਦੇਸ਼ ਵਿੱਚ ਰਹਿੰਦੀਆਂ ਸਿੱਖ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਜਿਸ ਲਈ ਸਿੱਖ ਨੌਜਵਾਨ ਭਾਈ ਗੁਰਚਰਨ ਸਿੰਘ. ਉਸ ਦਾ ਪ੍ਰੀਵਾਰ ਤੇ ਪਾਕਿਸਤਾਨ ਵਿੱਚ ਰਹਿੰਦਾ ਸਾਰਾ ਸਿੱਖ ਭਾਈਚਾਰਾ ਵਧਾਈ ਦਾ ਪਾਤਰ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਵੀ ਵੱਡੀ ਮਾਣ ਅਤੇ ਖੁਸ਼ੀ ਦੀ ਗੱਲ ਇਹ ਹੈ ਕਿ ਇਹ ਨੌਜਵਾਨ ਉੱਚੀ ਤਾਲੀਮ ਦੇ ਨਾਲ-ਨਾਲ ਸਵੇਰੇ-ਸ਼ਾਮ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਜੱਸ ਗਾਇਣ ਕਰਕੇ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਖੁਸ਼ੀਆਂ ਹਾਸਿਲ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਅਜਿਹੇ ਬੱਚੇ ਸਿੱਖ ਕੌਮ ਦਾ ਰੋਲ ਮਾਡਲ ਸਾਬਤ ਹੁੰਦੇ ਹਨ।ਉਨ੍ਹਾਂ ਪਾਕਿਸਤਾਨ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਕ ਸਿੱਖ ਨੌਜਵਾਨ ਨੂੰ ਮਾਣ-ਸਨਮਾਨ ਦੇ ਕੇ ਪਾਕਿਸਤਾਨ ਸਰਕਾਰ ਨੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ।