unnamed

ਅੰਮ੍ਰਿਤਸਰ : 29 ਅਗਸਤ (        ) ਪਾਕਿਸਤਾਨ ਨੈਸ਼ਨਲ ਅਸੈਂਬਲੀ ਦੇ ਮੈਂਬਰ ਸ੍ਰੀ ਰਮੇਸ਼ ਲਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਪ੍ਰਸ਼ਾਦਾ ਛਕਿਆ। ਇਸ ਉਪਰੰਤ ਉਹ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਡਾ: ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ ਤੇ ਸ੍ਰ: ਪ੍ਰਮਜੀਤ ਸਿੰਘ ਮੁੰਡਾ ਪਿੰਡ ਨਿੱਜੀ ਸਹਾਇਕ ਨੂੰ ਮਿਲੇ।

ਸ੍ਰੀ ਰਮੇਸ਼ ਲਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਕੇਂਦਰ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਕੇ ਮਨ ਨੂੰ ਸ਼ਾਂਤੀ ਅਤੇ ਖੁਸ਼ੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮੇਰਾ ਇਸ ਮੁਕੱਦਸ ਅਸਥਾਨ ਤੇ ਬਾਰ-ਬਾਰ ਨਤਮਸਤਿਕ ਹੋਣ ਨੂੰ ਜੀਅ ਕਰਦਾ ਹੈ। ਸ੍ਰੀ ਰਮੇਸ਼ ਲਾਲ ਨੂੰ ਡਾ: ਪਰਮਜੀਤ ਸਿੰਘ ਸਰੋਆ ਤੇ ਸ੍ਰ: ਪ੍ਰਮਜੀਤ ਸਿੰਘ ਮੁੰਡਾ ਪਿੰਡ ਵੱਲੋਂ ਸਿਰੋਪਾਓ, ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਾ: ਅਨੁਰਾਗ ਸਿੰਘ, ਸ੍ਰ: ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ: ਸਿਮਰਜੀਤ ਸਿੰਘ ਮੀਤ ਸਕੱਤਰ, ਸ੍ਰ: ਹਰਜਿੰਦਰ ਸਿੰਘ ਭੂਰਾਕੋਹਨਾ ਵਧੀਕ ਮੈਨੇਜਰ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ ਅਤੇ ਸ੍ਰ: ਰਜਿੰਦਰ ਸਿੰਘ ਮੈਨੇਜਰ ਗੁ: ਸਤਲਾਣੀ ਸਾਹਿਬ ਹਾਜ਼ਰ ਸਨ।