ਨੌਜਵਾਨ ਦਸਮੇਸ਼ ਪਿਤਾ ਵੱਲੋਂ ਬਖ਼ਸ਼ੇ ਸਿੱਖੀ ਸਰੂਪ ਨੂੰ ਕਾਇਮ ਰੱਖਣ : ਗਿਆਨੀ ਜਗਤਾਰ ਸਿੰਘ
20-02-2015-220-02-2015-3ਅੰਮ੍ਰਿਤਸਰ  ਫਰਵਰੀ (  ) ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਹਲਕਾ ਵਲਟੋਹਾ ਅਧੀਨ ਪੈਂਦੇ ਪਿੰਡ ਬਹਿੜਵਾਲ, ਤਹਿਸੀਲ ਪੱਟੀ (ਤਰਨਤਾਰਨ) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਸਦਕਾ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਗਏ।ਪਿੰਡ ਬਹਿੜਵਾਲ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਨੰਦ ਸਿੰਘ ਹਜ਼ੂਰੀ ਰਾਗੀ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਪੰਥ ਪ੍ਰਸਿੱਧ ਕਵੀਸ਼ਰੀ ਜਥਿਆ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ।
ਗੁਰਮਤਿ ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਪੁੱਜੇ ਪੰਜ ਪਿਆਰੇ ਸਾਹਿਬਾਨ ਨੇ ੧੨੫ ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾ ਕੇ ਗੁਰੂ ਵਾਲੇ ਬਣਾਇਆ।ਇਸ ਮੌਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਫਰੀ ਦਿੱਤੇ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਲਗੀਧਰ ਦਸਮੇਸ਼ ਪਿਤਾ ਨੇ ੧੬੯੯ ਈਸਵੀਂ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਵਿਖੇ ਖੰਡੇ ਬਾਟੇ ਦੀ ਪਾਹੁਲ (ਅੰਮ੍ਰਿਤ) ਛਕਾ ਕੇ ਖਾਲਸੇ ਦੀ ਸਾਜਨਾ ਕੀਤੀ ਤੇ ਆਪਣੇ ਸਿੱਖਾਂ ਨੂੰ ਪੰਜ ਕਕਾਰਾਂ ਦੇ ਧਾਰਨੀ ਬਣਾ ਕੇ ਇਕ ਵਿਲੱਖਣ ਪਹਿਚਾਣ ਦਿੱਤੀ।ਉਨ੍ਹਾਂ ਕਿਹਾ ਕਿ ਉਹ ਨੌਜਵਾਨ ਸਿੱਖ ਬੱਚੇ-ਬੱਚੀਆਂ ਜੋ ਸਿੱਖੀ ਦੇ ਮਾਰਗ ਤੋਂ ਭਟਕ ਕੇ ਪਤਿਤਪੁਣੇ ਤੇ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ ਫਿਰ ਤੋਂ ਕੇਸਾਧਾਰੀ ਹੋ ਕੇ ਕਲਗੀਧਰ ਦਸਮੇਸ਼ ਪਿਤਾ ਵੱਲੋਂ ਬਖ਼ਸ਼ੇ ਸਿੱਖੀ ਸਰੂਪ ਨੂੰ ਕਾਇਮ ਕਰਨ।ਇਹ ਸਮਾਗਮ ਬਾਬਾ ਅਵਤਾਰ ਸਿੰਘ ਘਰਿਆਲਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਵਿੱਚ ਕਰਵਾਇਆ ਗਿਆ।ਸਟੇਜ ਸਕੱਤਰ ਦੀ ਸੇਵਾ ਭਾਈ ਗੁਰਬਚਨ ਸਿੰਘ ਕਲਸੀਆਂ ਹੈਡ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਬਾਖੂਬੀ ਨਿਭਾਈ।ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਸ ਮੌਕੇ ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਡੈਂਟ ਸ਼੍ਰੋਮਣੀ ਕਮੇਟੀ, ਸ. ਪੰਜਾਬ ਸਿੰਘ ਨੰਬਰਦਾਰ, ਗਿਆਨੀ ਰਾਮ ਸਿੰਘ ਜੱਥਾ ਭਿੰਡਰਾਂ ਸੰਗਰਾਵਾਂ, ਸ. ਲਖਬੀਰ ਸਿੰਘ ਮੈਨੇਜਰ, ਗਿਆਨੀ ਹੀਰਾ ਸਿੰਘ ਪ੍ਰਚਾਰਕ, ਸ. ਮੱਖਣ ਸਿੰਘ, ਸ. ਗੁਰਦੀਪ ਸਿੰਘ, ਸ. ਕੁਲਵੰਤ ਸਿੰਘ, ਸ. ਕੁਲਦੀਪ ਸਿੰਘ, ਸ. ਤਸਬੀਰ ਸਿੰਘ, ਸ. ਨਿਰਵੈਲ ਸਿੰਘ, ਸ. ਸਤਨਾਮ ਸਿੰਘ, ਸ. ਦਰਸ਼ਨ ਸਿੰਘ, ਸ. ਮੁਖਤਾਰ ਸਿੰਘ, ਸ. ਦਲੇਰ ਸਿੰਘ, ਸ. ਦਲਬੀਰ ਸਿੰਘ, ਸ. ਤਰਸੇਮ ਸਿੰਘ ਤੇ ਸ. ਨਛੱਤਰ ਸਿੰਘ ਆਦਿ ਹਾਜ਼ਰ ਸਨ।