4-06-2015 2ਅੰਮ੍ਰਿਤਸਰ : 4 ਜੂਨ (       ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਖਤੂਪੁਰਾ ਮੋਗਾ ਦੇ ਪ੍ਰਿੰਸੀਪਲ ਸ੍ਰ: ਸੁਖਚੈਨ ਸਿੰਘ ਢਿੱਲੋਂ ਜੋ 32 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31 ਮਈ 2015 ਨੂੰ ਸੇਵਾ ਮੁਕਤ ਹੋ ਗਏ ਉਨ੍ਹਾਂ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਆਉਣ ਤੇ ਸ੍ਰ: ਅਮਰਜੀਤ ਸਿੰਘ ਭਲਾਈਪੁਰ ਮੈਂਬਰ, ਸ੍ਰ: ਮਨਜੀਤ ਸਿੰਘ ਸਕੱਤਰ ਤੇ ਸ੍ਰ: ਸਕੱਤਰ ਸਿੰਘ ਮੀਤ ਸਕੱਤਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਲੋਈ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਜਿਕਰਯੋਗ ਹੈ ਕਿ ਸ੍ਰ: ਸੁਖਚੈਨ ਸਿੰਘ ਢਿੱਲੋਂ ਨੇ 1 ਨਵੰਬਰ 1983 ਨੂੰ ਗੁਰੂ ਨਾਨਕ ਖਾਲਸਾ ਸਕੂਲ ਤਖਤੂਪੁਰ ਵਿਖੇ ਗਣਿਤ ਮਾਸਟਰ ਵਜੋਂ ਸੇਵਾ ਸ਼ੁਰੂ ਕੀਤੀ ਸੀ। ਇਨ੍ਹਾਂ ਦੀ ਕਾਬਲੀਅਤ ਅਤੇ ਯੋਗਤਾ ਨੂੰ ਮੁੱਖ ਰੱਖਦਿਆਂ ਦਫ਼ਤਰ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਨੂੰ ਸੰਨ 2000 ਵਿੱਚ ਪ੍ਰਿੰਸੀਪਲ ਦੇ ਅਹੁਦੇ ਤੇ ਪਦ ਉਨਤ ਕੀਤਾ। ਇਨ੍ਹਾਂ ਵੱਲੋਂ ਆਪਣੇ ਕਾਰਜ ਕਾਲ ਦੌਰਾਨ ਸਕੂਲ ਨੂੰ ਵਿਦਿਆ ਅਤੇ ਪ੍ਰਸ਼ਾਸਕੀ ਪੱਖੋਂ ਬੁਲੰਦੀਆਂ ਤੇ ਪਹੁੰਚਾਇਆ ਗਿਆ। 2009 ਨੂੰ ਗੁਰੂ ਨਾਨਕ ਖਾਲਸਾ ਸਕੂਲ ਨੂੰ ਅਪਗ੍ਰੈਡ ਕੀਤਾ ਗਿਆ ਤੇ ਸ੍ਰ: ਸੁਖਚੈਨ ਸਿੰਘ ਢਿੱਲੋਂ ਨੂੰ ਇਸੇ ਸਕੂਲ ਵਿੱਚ ਪ੍ਰਿੰਸੀਪਲ ਦੀ ਸੇਵਾ ਸੌਂਪੀ ਗਈ। ਇਨ੍ਹਾਂ ਨੇ ਤਕਰੀਬਨ ੬ ਸਾਲ ਪ੍ਰਿੰਸੀਪਲ ਵਜੋਂ ਸੇਵਾ ਨਿਭਾਈ ਤੇ 31 ਮਈ 2015 ਨੂੰ ਸੇਵਾ ਮੁਕਤ ਹੋਏ।

ਪ੍ਰਿੰਸੀਪਲ ਸ੍ਰ: ਸੁਖਚੈਨ ਸਿੰਘ ਢਿੱਲੋਂ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰ: ਅਮਰਜੀਤ ਸਿੰਘ ਭਲਾਈਪੁਰ ਮੈਂਬਰ ਤੇ ਸ੍ਰ: ਮਨਜੀਤ ਸਿੰਘ ਸਕੱਤਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਮਾਣ-ਸਨਮਾਨ ਬਦਲੇ ਧੰਨਵਾਦ ਕੀਤਾ।ਇਸ ਮੌਕੇ ਸ੍ਰ: ਹਰਜੀਤ ਸਿੰਘ ਮੀਤ ਸਕੱਤਰ, ਸ੍ਰ: ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ੍ਰ: ਪਲਵਿੰਦਰ ਸਿੰਘ ਤੇ ਸ੍ਰ: ਜਗਬੀਰ ਸਿੰਘ ਸੁਪਰਵਾਈਜ਼ਰ ਆਦਿ ਮੌਜੂਦ ਸਨ।