ਮਾਮਲੇ ਦੀ ਪੜਤਾਲ ਲਈ ਚਾਰ ਮੈਂਬਰੀ ਕਮੇਟੀ ਬਣਾਈ

ਅੰਮ੍ਰਿਤਸਰ 16 ਮਾਰਚ (           ) –  ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰੂ ਨਾਨਕ ਨਗਰ ਬਟਾਲਾ ਵਿਖੇ ਬੱਚਿਆਂ ਨੂੰ ਜ਼ਹਿਰੀਲਾ ਪ੍ਰਸ਼ਾਦ ਵਰਤਾਏ ਜਾਣ ਕਰਕੇ 1 ਬੱਚੇ ਦੀ ਮੌਤ ਹੋ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪ੍ਰਭਾਵਿਤ ਹੋਏ ਬੱਚਿਆਂ ਦੀ ਸਿਹਤਯਾਬੀ ਦੀ ਅਰਦਾਸ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਜਥੇਦਾਰ ਸੁੱਚਾ ਸਿੰਘ ਲੰਗਾਹ, ਜਥੇਦਾਰ ਸੇਵਾ ਸਿੰਘ ਸੇਖਵਾਂ, ਸ. ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਤੇ ਸ. ਮੇਜਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਨੂੰ ਸ਼ਾਮਲ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਕਮੇਟੀ ਦੇ ਕੋਆਰਡੀਨੇਟਰ ਸ. ਬਲਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਬਟਾਲਾ ਨੂੰ ਬਣਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਕਮੇਟੀ ਵੱਲੋਂ ਰਿਪੋਰਟ ਸੌਂਪਣ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।