ਅੰਮ੍ਰਿਤਸਰ, 16 ਮਈ-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ ਦੇ ਭਰਾ ਸ. ਮੁਖਤਿਆਰ ਸਿੰਘ (੭੫) ਦੇ ਅਕਾਲ ਚਲਾਣਾ ਕਰ ਜਾਣ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਭਾਈ ਰਾਮ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸੰਸਾਰੀ ਰਿਸ਼ਤਿਆਂ ਕਾਰਨ ਮਨੁੱਖ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘਾ ਸਦਮਾ ਪੁੱਜਦਾ ਹੈ ਪਰ ਪਰਮਾਤਮਾ ਦੇ ਭਾਣੇ ਨੂੰ ਟਾਲਿਆ ਨਹੀਂ ਜਾ ਸਕਦਾ। ਪਰਮਾਤਮਾ ਅੱਗੇ ਅਰਦਾਸ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਨਾਲ ਜੋੜਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰਾਨ ਸ. ਸੁਰਜੀਤ ਸਿੰਘ ਭਿੱਟੇਵਡ, ਸ. ਗੁਰਚਰਨ ਸਿੰਘ ਗਰੇਵਾਲ, ਸ. ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਅਤੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਨੇ ਵੀ ਸ. ਮੁਖਤਿਆਰ ਸਿੰਘ ਦੇ ਅਕਾਲ ਚਲਾਣੇ ‘ਤੇ ਭਾਈ ਰਾਮ ਸਿੰਘ ਨਾਲ ਦੁੱਖ ਸਾਂਝਾ ਕੀਤਾ ਹੈ।