ਅੰਮ੍ਰਿਤਸਰ 28 ਮਾਰਚ (           ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸ਼ੇਰ ਸਿੰਘ ਮੰਡਵਾਲਾ ਦੇ ਨੌਜਵਾਨ ਸਪੁੱਤਰ ਸ. ਜਗਮੀਤ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਬੀਤੇ ਕੱਲ੍ਹ ਕੈਨੇਡਾ ਦੇ ਸ਼ਹਿਰ ਕੈਲਗਰੀ ਵਿਖੇ ਸ. ਜਗਮੀਤ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਨੂੰ ਦੁੱਖਦਾਈ ਦੱਸਦਿਆਂ ਪ੍ਰੋ. ਬਡੂੰਗਰ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।ਉਨ੍ਹਾਂ ਕਿਹਾ ਕਿ ਕਰਤਾ ਪੁਰਖ ਦੇ ਭਾਣੇ ਨੂੰ ਕੋਈ ਟਾਲ ਨਹੀਂ ਸਕਦਾ, ਪਰ ਦੁਨਿਆਵੀਂ ਰਿਸ਼ਤਿਆਂ ਕਾਰਨ ਮਨੁੱਖ ਦੇ ਅਕਾਲ ਚਲਾਣੇ ‘ਤੇ ਉਸ ਦੇ ਪਰਿਵਾਰ ਅਤੇ ਸਬੰਧੀਆਂ ਨੂੰ ਡੂੰਘਾ ਸਦਮਾ ਪੁੱਜਦਾ ਹੈ।ਉਨ੍ਹਾਂ ਕਿਹਾ ਕਿ ਪਰਮਾਤਮਾ ਵਿਛੁੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਤੇ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਦੇਣ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਤੇ ਸ. ਸੁਰਜੀਤ ਸਿੰਘ ਭਿਟੇਵਡ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਤੇ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ (ਨਿੱਜੀ ਸਕੱਤਰ), ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਸਿਮਰਜੀਤ ਸਿੰਘ ਨੇ ਵੀ ਸ. ਜਗਮੀਤ ਸਿੰਘ ਦੇ ਅਕਾਲ ਚਲਾਣੇ ‘ਤੇ ਅਫਸੋਸ ਦਾ ਪ੍ਰਗਟਾਵਾ ਕੀਤਾ।