1-07-2015 1-07-15ਅੰਮ੍ਰਿਤਸਰ : 1 ਜੁਲਾਈ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਬੰਧਕ ਨੁਕਤਾ ਨਿਗਾਹ ਨੂੰ ਮੁੱਖ ਰੱਖਦਿਆਂ ਸ. ਬਲਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸੁਪ੍ਰਿੰਟੈਂਡੈਂਟ ਲਗਾਇਆ ਹੈ।ਉਨ੍ਹਾਂ ਨੂੰ  ਡਾ: ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਅਹੁਦੇ ਤੇ ਬਿਠਾਇਆ।ਉਨ੍ਹਾਂ ਤੋਂ ਪਹਿਲਾਂ ਸ. ਸਤਨਾਮ ਸਿੰਘ ਬਤੌਰ ਸੁਪ੍ਰਿੰਟੈਂਡੈਂਟ ਸੇਵਾਵਾਂ ਨਿਭਾ ਰਹੇ ਸਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਮਲਾ ਵਿਭਾਗ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।ਸ. ਬਲਵਿੰਦਰ ਸਿੰਘ ਦੀ ਥਾਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ. ਜਗੀਰ ਸਿੰਘ ਲਾਲਪੁਰਾ ਸੁਪਰਵਾਈਜ਼ਰ ਸ਼੍ਰੋਮਣੀ ਕਮੇਟੀ ਨੂੰ ਬਤੌਰ ਮੈਨੇਜਰ ਨਿਯੁਕਤ ਕੀਤਾ ਗਿਆ ਹੈ ਜੋ ਹਾਜ਼ਰ ਹੋ ਗਏ ਹਨ।ਉਕਤ ਅਧਿਕਾਰੀਆਂ ਨੂੰ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਜਗਜੀਤ ਸਿੰਘ ਮੀਤ ਸਕੱਤਰ ਅਤੇ ਸ. ਸੁਲੱਖਣ ਸਿੰਘ ਮੈਨੇਜਰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਨੇ ਵੀ ਸਿਰੋਪਾਓ ਨਾਲ ਸਨਮਾਨਿਤ ਕੀਤਾ।
ਇਨ੍ਹਾਂ ਨਵੇਂ ਅਧਿਕਾਰੀਆਂ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾ: ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਇਸ ਮੌਕੇ ਸ. ਸਤਬੀਰ ਸਿੰਘ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ, ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ ਵਿਭਾਗ, ਸ. ਨਿਰਮਲ ਸਿੰਘ ਇੰਚਾਰਜ ਗੱਡੀਆ, ਸ. ਭੂਪਿੰਦਰ ਸਿੰਘ ਤੇ ਸ. ਜਸਪਾਲ ਸਿੰਘ ਇੰਚਾਰਜ, ਸ. ਇੰਦਰ ਮੋਹਣ ਸਿੰਘ ‘ਅਨਜਾਣ’, ਸ. ਪਲਵਿੰਦਰ ਸਿੰਘ ਤੇ ਸ. ਹਰਪਾਲ ਸਿੰਘ ਸੁਪਰਵਾਈਜ਼ਰ, ਸ.ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ ਆਦਿ ਵੀ ਮੌਜੂਦ ਸਨ।