ਦੁਖ ਭੰਜਨੀ ਬੇਰੀ ਸਾਹਮਣੇ ਅਖੰਡ ਪਾਠਾਂ ਲਈ ਬਣਾਏ ਜਾ ਰਹੇ ਕਮਰਿਆਂ ਦੀ ਅੰਤਿਮ ਮੰਜ਼ਿਲ ਦਾ ਲੈਂਟਰ ਪਾਇਆ
12-08-2015 (1)ਅੰਮ੍ਰਿਤਸਰ 12 ਅਗਸਤ (  ) ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰਾਂ ਦੀ ਜੋ ਵੀ ਸੇਵਾ ਦਿੱਤੀ ਜਾਂਦੀ ਹੈ ਉਹ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ-ਭਾਵਨਾ ਅਤੇ ਸਤਿਕਾਰ ਨਾਲ ਕਰਦੇ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੁਖ ਭੰਜਨੀ ਬੇਰੀ ਸਾਹਮਣੇ ਅਖੰਡ ਪਾਠਾਂ ਲਈ ਬਣਾਏ ਜਾ ਰਹੇ ਕਮਰਿਆਂ ਦੀ ਅੰਤਿਮ ਮੰਜ਼ਿਲ ਦਾ ਲੈਂਟਰ ਪਾਉਣ ਸਮੇਂ ਕੀਤਾ।
ਉਨ੍ਹਾਂ ਕਿਹਾ ਕਿ ਸੰਗਤਾਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਅੰਤ੍ਰਿੰਗ ਕਮੇਟੀ ਵੱਲੋਂ ਹੋਏ ਫੈਸਲੇ ਅਨੁਸਾਰ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਇਸ ਅਸਥਾਨ ਦੀ ਕਾਰ ਸੇਵਾ ਦਿੱਤੀ ਗਈ ਸੀ ਜਿਸ ਦੀ ਅੰਤਿਮ ਮੰਜ਼ਿਲ ਦਾ ਲੈਂਟਰ ਪਾਇਆ ਜਾ ਰਿਹਾ ਹੈ।ਇਸ ਕਾਰ ਸੇਵਾ ਦਾ ਆਰੰਭ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਸੁੱਖਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਹਰਜਾਪ ਸਿੰਘ, ਭਾਈ ਰਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ. ਮਨਜੀਤ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ ਤੇ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਕੀਤਾ ਗਿਆ।
ਇਸ ਮੌਕੇ ਬਾਬਾ ਹਰੀ ਸਿੰਘ, ਬਾਬਾ ਗੁਰਨਾਮ ਸਿੰਘ, ਸ. ਰਾਮ ਸਿੰਘ ਸਾਬਕਾ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਸ. ਗੁਰਿੰਦਰ ਸਿੰਘ, ਪ੍ਰੋ: ਸਰਦਾਰਾ ਸਿੰਘ, ਕੌਂਸਲਰ ਸ. ਜਰਨੈਲ ਸਿੰਘ ਢੋਟ, ਬਾਬਾ ਸਾਧ ਜੀ, ਸ. ਮਲਿਕ ਸਿੰਘ ਸੰਧੂ, ਸ. ਕੁਲਦੀਪ ਸਿੰਘ ਪੰਡੋਰੀ ਤੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਤਨੋ-ਮਨੋ ਕਾਰ ਸੇਵਾ ਕੀਤੀ।