ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਰਵਾਨਾ

ਅੰਮ੍ਰਿਤਸਰ, 22 ਅਪ੍ਰੈਲ- ਸਿੱਖ ਕੌਮ ਦੇ ਮਹਾਨ ਜਰਨੈਲ ਸੁਲਤਾਨ-ਉਲ-ਕੌਮ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਖ਼ਾਲਸਾਈ ਜਾਹੋ-ਜਲਾਲ ਨਾਲ ਹੋਈ, ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 26 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਵਿਖੇ ਸੰਪੰਨ ਹੋਵੇਗਾ। ਅਰਦਾਸ ਉਪਰੰਤ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ’ਚ ਸੁਸ਼ੋਭਿਤ ਕੀਤਾ। ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਗਤਕਾ ਪਾਰਟੀਆਂ ਅਤੇ ਗੁਰੂ ਸਾਹਿਬਾਨ ਨਾਲ ਸਬੰਧਤ ਇਤਿਹਾਸ ਸ਼ਾਸਤਰਾਂ ਵਾਲੀਆਂ 2 ਬੱਸਾਂ ਵੀ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਸਨ। 
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਸੰਗਤਾਂ ਨੂੰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਦੀ ਵਧਾਈ ਦਿੰਦਿਆਂ ਕੌਮ ਦੇ ਇਸ ਮਹਾਨ ਜਰਨੈਲ ਵੱਲੋਂ ਬਿਖੜੇ ਸਮੇਂ ਵਿਚ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਪਾਏ ਯੋਗਦਾਨ ਨੂੰ ਅਦੁੱਤੀ ਦੱਸਿਆ। ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸ਼ਾਨਾਂਮੱਤਾ ਹੈ ਅਤੇ ਕੌਮ ਨੂੰ ਇਸ ਗੱਲ ਦਾ ਮਾਣ ਹੈ ਕਿ ਇਸ ਦੇ ਜਰਨੈਲ ਬਾਬਾ ਜੱਸਾ ਸਿੰਘ ਆਹਲੂਵਾਲੀਆ ਜਿਹੇ ਹਨ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ ਨੇ ਜਿਥੇ ਬਾਬਾ ਜੱਸਾ ਸਿੰਘ ਦੀ ਤੀਜੀ ਜਨਮ ਸ਼ਤਾਬਦੀ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਦੇ ਉਪਰਾਲੇ ਨੂੰ ਸਲਾਹਿਆ ਉਥੇ ਹੀ ਨੌਜਵਾਨਾਂ ਨੂੰ ਬਾਬਾ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਤਰਨਾ ਦਲ ਦੇ ਮੁੱਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਅਤੇ ਦਲ ਬਾਬਾ ਬਿਧੀ ਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਨੇ ਵੀ ਖਾਲਸਾ ਪੰਥ ਨੂੰ ਬਾਬਾ ਜੱਸਾ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। 
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਗਿਆਨੀ ਰਣਜੀਤ ਸਿੰਘ ਦਿੱਲੀ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਭਾਈ ਰਾਜਿੰਦਰ ਸਿੰਘ ਮਹਿਤਾ ਮੈਂਬਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੇ ਸ. ਸੁਖਵਰਸ਼ ਸਿੰਘ ਪੰਨੂੰ, ਸ. ਪਰਮਜੀਤ ਸਿੰਘ ਰਾਣਾ ਮੈਂਬਰ ਦਿੱਲੀ ਕਮੇਟੀ, ਸ. ਸੁਮਨਦੀਪ ਸਿੰਘ ਸੰਨੀ ਦਿੱਲੀ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਭਾਈ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਜੋਗਾ ਸਿੰਘ, ਬਾਬਾ ਗੁਰਪਿੰਦਰ ਸਿੰਘ ਸਤਲਾਣੀ ਸਾਹਿਬ, ਬਾਬਾ ਜੋਗਿੰਦਰ ਸਿੰਘ, ਬਾਬਾ ਮੱਖਣ ਸਿੰਘ, ਬਾਬਾ ਗੱਜਣ ਸਿੰਘ, ਬਾਬਾ ਰਘਬੀਰ ਸਿੰਘ ਖ਼ਿਆਲਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਰਘਬੀਰ ਸਿੰਘ ਮੰਡ ਤੇ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜਿੰਦਰ ਸਿੰਘ ਕੈਰੋਵਾਲ, ਸ. ਭੁਪਿੰਦਰ ਸਿੰਘ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਗੁਰਬਚਨ ਸਿੰਘ, ਸ. ਪ੍ਰਦੀਪ ਸਿੰਘ ਵਾਲੀਆ, ਸ. ਸੁਖਵਿੰਦਰ ਸਿੰਘ ਅਗਵਾਨ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਹਰਪ੍ਰੀਤ ਸਿੰਘ, ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ, ਸ. ਨਰਿੰਦਰ ਸਿੰਘ ਮਥਰੇਵਾਲ ਆਦਿ ਹਾਜਰ ਸਨ।