ਅੰਮ੍ਰਿਤਸਰ, 22 ਅਪ੍ਰੈਲ- ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਿੱਖ ਕੌਮ ਦੇ ਮਹਾਨ ਰਾਗੀ, ਢਾਡੀ ਜਥਿਆਂ ਅਤੇ ਪੰਥ ਪ੍ਰਸਿੱਧ ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ, ਗੁਰ ਇਤਿਹਾਸ ਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ। ਇਸ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਅਤੇ ਦਲ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਨੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਅਤੇ ਘਾਲਣਾ ਨੂੰ ਸੰਗਤਾਂ ਨਾਲ ਸਾਂਝਾ ਕੀਤਾ। ਬੁਲਾਰਿਆਂ ਨੇ ਕਿਹਾ ਕਿ ਬਾਬਾ ਜੱਸਾ ਸਿੰਘ ਦੀ ਕੌਮ ਪ੍ਰਤੀ ਘਾਲਣਾ ਸਦਕਾ ਅੱਜ ਉਨ੍ਹਾਂ ਦਾ ਨਾਂ ਇਤਿਹਾਸ ਅੰਦਰ ਸੁਨਹਿਰੀ ਅੱਖਰਾਂ ਵਿਚ ਦਰਜ਼ ਹੈ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਨੇ ਹਮੇਸ਼ਾ ਹੀ ਵੱਡੀਆਂ ਮੁਹਿੰਮਾਂ ਸਰ ਕੀਤੀਆਂ ਹਨ। ਭਾਵੇਂ ਖਾਲਸਾ ਪੰਥ ਨੂੰ ਅਨੇਕਾਂ ਮੁਸ਼ਕਲਾਂ ’ਚ ਗੁਜ਼ਰਨਾ ਪਿਆ ਪਰ ਫਿਰ ਵੀ ਕਦੇ ਖ਼ਾਲਸੇ ਨੇ ਦੁਸ਼ਮਣ ਤੋਂ ਹਾਰ ਨਹੀਂ ਮੰਨੀ। ਬੁਲਾਰਿਆਂ ਨੇ ਅਜੋਕੀ ਨੌਜੁਆਨੀ ਨੂੰ ਬਾਬਾ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਵੀ ਕੀਤੀ। 
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਇਤਿਹਾਸ ਨਾਲ ਸਬੰਧਤ ਪ੍ਰਕਾਸ਼ਤ ਕੀਤਾ ਇਕ ਕਿਤਾਬਚਾ ਵੀ ਜਾਰੀ ਕੀਤਾ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਜਥੇਦਾਰ ਗੁਰਲਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ. ਗੁਰਪ੍ਰੀਤ ਸਿੰਘ ਕਲਕੱਤਾ ਕਨਵੀਨਰ ਸ਼ਤਾਬਦੀ ਕਮੇਟੀ, ਸ. ਪ੍ਰਦੀਪ ਸਿੰਘ ਵਾਲੀਆ, ਸ. ਜਗਦੀਸ਼ ਸਿੰਘ ਆਹਲੂਵਾਲੀਆ, ਬਾਬਾ ਨੰਦ ਸਿੰਘ ਮੁੰਡਾਪਿੰਡ, ਬਾਬਾ ਨਾਰੰਗ ਸਿੰਘ, ਸ. ਪਰਮਜੀਤ ਸਿੰਘ ਰਾਣਾ ਦਿੱਲੀ ਕਮੇਟੀ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਅਵਤਾਰ ਸਿੰਘ, ਸ. ਰਵੇਲ ਸਿੰਘ ਚੇਅਰਮੈਨ, ਬਾਬਾ ਮਨਮੋਹਨ ਸਿੰਘ, ਬਾਬਾ ਗੱਜਣ ਸਿੰਘ, ਭਾਈ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਜੋਗਾ ਸਿੰਘ ਦਰਾਜਕੇ, ਬਾਬਾ ਵੱਸਣ ਸਿੰਘ, ਬਾਬਾ ਗੁਰਪਿੰਦਰ ਸਿੰਘ ਵਡਾਲਾ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਸ. ਪ੍ਰਤਾਪ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਿਜੈ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜਿੰਦਰ ਸਿੰਘ ਕੈਰੋਵਾਲ, ਸ. ਨਿਸ਼ਾਨ ਸਿੰਘ, ਸ. ਸਕੱਤਰ ਸਿੰਘ, ਸ. ਸਿਮਰਜੀਤ ਸਿੰਘ, ਮੈਨੇਜਰ ਸ. ਰਘਬੀਰ ਸਿੰਘ ਮੰਡ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਰਾਜਿੰਦਰ ਸਿੰਘ ਰੂਬੀ, ਸ. ਸੁਖਰਾਜ ਸਿੰਘ ਸਮੇਤ ਸੰਗਤਾਂ ਮੌਜੂਦ ਸਨ।