19-02-2015-2ਅੰਮ੍ਰਿਤਸਰ 19 ਫਰਵਰੀ (  ) ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਦੇ ਵਾਈਸ-ਚਾਂਸਲਰ ਡਾਕਟਰ ਰਾਜ ਬਹਾਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਉਨ੍ਹਾਂ ਦੇ ਨਾਲ ਡਾ. ਏ ਪੀ ਸਿੰਘ ਐਡੀਸ਼ਨਲ ਸਕੱਤਰ ਟਰੱਸਟ ਵੀ ਮੌਜੂਦ ਸਨ।ਉਨ੍ਹਾਂ ਨੇ ਸੂਚਨਾ ਅਧਿਕਾਰੀ ਸ. ਸਰਬਜੀਤ ਸਿੰਘ ਪਾਸੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਡੂੰਘਾਈ ਨਾਲ ਜਾਣਕਾਰੀ ਹਾਸਲ ਕੀਤੀ।
ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਮੁੱਖ ਸੂਚਨਾ ਅਧਿਕਾਰੀ ਸ. ਗੁਰਬਚਨ ਸਿੰਘ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਨੇ ਗੁਰੂ-ਘਰ ਦੀ ਬਖ਼ਸ਼ਿਸ਼ ਸਿਰੋਪਾਓ, ਲੋਈ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਇਤਿਹਾਸ ਵਾਲੀ ਕਿਤਾਬ ਦੇ ਕੇ ਸਨਮਾਨਿਤ ਕੀਤਾ।ਸੂਚਨਾ ਕੇਂਦਰ ਵਿਖੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਦਾ ਮਾਰਗ ਦਰਸ਼ਨ ਹੈ।ਇਸ ਅਸਥਾਨ ਦੇ ਦਰਸ਼ਨ ਕਰਨ ਨਾਲ ਮਨ ਨੂੰ ਸਕੂਨ ਪ੍ਰਾਪਤ ਹੁੰਦਾ ਹੈ।ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨਗੇ ਤੇ ਗੁਰੂ-ਘਰ ‘ਚ ਚੱਲਦੇ ਅਨੰਦਮਈ ਕੀਰਤਨ ਸਰਵਣ ਕਰਨਗੇ।ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਮਾਨ ਸਨਮਾਨ ਬਦਲੇ ਉਨ੍ਹਾਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਪ੍ਰੋਫੈਸਰ ਡਾ. ਬਲਜੀਤ ਸਿੰਘ, ਡਾ. ਰਾਜੀਵ ਚੌਧਰੀ ਤੇ ਸ. ਅਰਵਿੰਦਰ ਸਿੰਘ ਸਾਸਨ ਏ ਪੀ ਆਰ ਓ ਆਦਿ ਹਾਜ਼ਰ ਸਨ।