ਕੌਮ ਨੂੰ ਭਰਾ ਮਾਰੂ ਜੰਗ ਤੋਂ ਬਚਣ ਦੀ ਪ੍ਰੇਰਨਾ ਦਿੰਦਾ ਹੈ ਬਾਬਾ ਬੀਰ ਸਿੰਘ ਜੀ ਦਾ ਜੀਵਨ –ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ, ੧੮ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਰਬੀਰ ਯੋਧੇ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ ੨੫੦ਵੇਂ ਜਨਮ ਦਿਹਾੜੇ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ (ਤਰਨ ਤਾਰਨ) ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਬਾਬਾ ਅਵਤਾਰ ਸਿੰਘ ਘਰਿਆਲਾ, ਬਾਬਾ ਅਵਤਾਰ ਸਿੰਘ ਸੁਰਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਬਾਬਾ ਬੀਰ ਸਿੰਘ ਨੌਰੰਗਾਬਾਦੀ ਸਿੱਖ ਕੌਮ ਦੇ ਉਹ ਮਹਾਨ ਯੋਧੇ ਸਨ, ਜਿਨ੍ਹਾਂ ਨੇ ਕੌਮ ਨੂੰ ਭਰਾ ਮਾਰੂ ਜੰਗ ਤੋਂ ਬਚਾਉਣ ਲਈ ਆਪਣੀ ਸ਼ਹਾਦਤ ਦੇ ਕੇ ਕੌਮ ਲਈ ਪੂਰਨੇ ਪਾਏ। ਉਨ੍ਹਾਂ ਸੰਗਤਾਂ ਨੂੰ ਬਾਬਾ ਜੀ ਦੇ ਜੀਵਨ ਤੋਂ ਸੇਧ ਪ੍ਰਾਪਤ ਕਰਕੇ ਅਜੋਕੇ ਸਮੇਂ ਕੌਮ ਨੂੰ ਦਰਪੇਸ਼ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬਾਬਾ ਬੀਰ ਸਿੰਘ ਦੇ ਜੀਵਨ ਤੋਂ ਸ਼ਰਨ ਆਇਆਂ ਦੀ ਹਿਫਾਜ਼ਤ ਕਰਨ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਦਾ ਜੀਵਨ ਕੌਮ ਲਈ ਮਾਰਗ ਦਰਸ਼ਨ ਹੈ, ਜਿਸ ਤੋਂ ਨੌਜੁਆਨੀ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪੁੱਜੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਸੰਤ ਸਿਪਾਹੀ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ ੨੫੦ਵੇਂ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਮਨਜੀਤ ਸਿੰਘ ਭੂਰਾਕੋਹਨਾ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਬਾਬਾ ਬੀਰ ਸਿੰਘ ਜੀ ਨੌਰੰਗਾਬਾਦੀ ਦੇ ਸ਼ਾਨਾਮੱਤੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਬਾਬਾ ਅਵਤਾਰ ਸਿੰਘ ਘਰਿਆਲਾ, ਸ. ਗੌਰਵਦੀਪ ਸਿੰਘ ਵਲਟੋਹਾ ਅਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਸਾਂਝੇ ਤੌਰ ‘ਤੇ ਗਿਆਨੀ ਗੁਰਬਚਨ ਸਿੰਘ ਅਤੇ ਗਿਆਨੀ ਰਘਬੀਰ ਸਿੰਘ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਆਈਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਅਤੇ ਭਾਈ ਜਸਪਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਕਥਾਵਾਚਕ ਭਾਈ ਬਲਦੇਵ ਸਿੰਘ ਪਾਉਂਟਾ ਸਾਹਿਬ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਕੌਮ ਦੇ ਪ੍ਰਸਿੱਧ ਢਾਡੀ ਤੇ ਕਵੀਸ਼ਰ ਜਥਿਆਂ ਨੇ ਵੀ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਮੈਂਬਰ ਭਾਈ ਮਨਜੀਤ ਸਿੰਘ, ਬਾਬਾ ਅਵਤਾਰ ਸਿੰਘ ਘਰਿਆਲਾ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸੁਖਦੇਵ ਸਿੰਘ ਭੂਰਾਕੋਹਨਾ, ਸ. ਹਰਭਜਨ ਸਿੰਘ ਮਨਾਵਾਂ, ਸ. ਗੌਰਵਦੀਪ ਸਿੰਘ ਵਲਟੋਹਾ, ਸ. ਦਲਜੀਤ ਸਿੰਘ ਅਮਰਕੋਟ, ਬਾਬਾ ਮੌਜੀ ਦਾਸ ਮਾੜੀ ਕੰਬੋਕੇ, ਬਾਬਾ ਬਲਵਿੰਦਰ ਸਿੰਘ, ਬਾਬਾ ਹਰਸ਼ਰਨ ਦਾਸ ਜੀ, ਬਾਬਾ ਸੁਖਦੇਵ ਸਿੰਘ ਗੁਪਤਸਰ ਵਾਲੇ, ਬਾਬਾ ਦਿਲਬਾਗ ਸਿੰਘ ਆਰਫਕੇ, ਮੈਨੇਜਰ ਸ. ਧਰਮਿੰਦਰ ਸਿੰਘ ਮਾਨੋਚਾਹਲ, ਸ. ਅਮਰੀਕ ਸਿੰਘ ਜੋਧਪੁਰੀ, ਸ. ਸ਼ਮਸ਼ੇਰ ਸਿੰਘ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਭਾਈ ਹੀਰਾ ਸਿੰਘ ਮਨਿਹਾਲਾ, ਭਾਈ ਗੁਰਬਚਨ ਸਿੰਘ ਕਲਸੀਆ, ਭਾਈ ਲਖਬੀਰ ਸਿੰਘ, ਭਾਈ ਮੱਸਾ ਸਿੰਘ ਕਵੀਸ਼ਰ, ਭਾਈ ਜਸਬੀਰ ਸਿੰਘ ਵਲਟੋਹਾ, ਭਾਈ ਗੁਰਿੰਦਰ ਸਿੰਘ ਬੈਂਕਾ ਕਵੀਸ਼ਰ ਸਮੇਤ ਸੰਗਤਾਂ ਹਾਜ਼ਰ ਸਨ।