ਅੰਮ੍ਰਿਤਸਰ ੨੨ ਅਕਤੂਬਰ (        ) ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਚੱਲ ਰਹੇ ਕਥਾ ਦੇ ਵਿਸ਼ੇਸ਼ ਗੁਰਮਤਿ ਸਮਾਗਮ ਮੌਕੇ ਮਿਤੀ ੨੩ ਤੇ ੨੪ ਅਕਤੂਬਰ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ੨੫ ਅਕਤੂਬਰ ਨੂੰ ਗਿਆਨੀ ਰਣਜੀਤ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਅਤੇ ੨੬ ਤੋਂ ੩੧ ਅਕਤੂਬਰ ਤੀਕ ਗਿਆਨੀ ਰਣਜੀਤ ਸਿੰਘ ਗੌਹਰ ਏ ਮਸਕੀਨ ਕਥਾ ਵਿਖਿਆਨ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਣਗੇ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਸਾ ਦੀ ਵਾਰ ਦਾ ਮਨੋਹਰ ਕੀਰਤਨ ੨੩ ਅਕਤੂਬਰ ਨੂੰ ਭਾਈ ਸੁਖਜੀਤ ਸਿੰਘ, ੨੪ ਅਕਤੂਬਰ ਨੂੰ ਭਾਈ ਜਗਦੀਪ ਸਿੰਘ, ੨੫ ਅਕਤੂਬਰ ਨੂੰ ਭਾਈ ਜਗਤਾਰ ਸਿੰਘ, ੨੬ ਅਕਤੂਬਰ ਨੂੰ ਭਾਈ ਸਤਿੰਦਰਬੀਰ ਸਿੰਘ, ੨੭ ਅਕਤੂਬਰ ਨੂੰ ਭਾਈ ਦਵਿੰਦਰ ਸਿੰਘ, ੨੮ ਅਕਤੂਬਰ ਨੂੰ ਭਾਈ ਗਗਨਦੀਪ ਸਿੰਘ, ੨੯ ਅਕਤੂਬਰ ਨੂੰ ਭਾਈ ਗੁਰਕੀਰਤ ਸਿੰਘ, ੩੦ ਅਕਤੂਬਰ ਨੂੰ ਭਾਈ ਉਂਕਾਰ ਸਿੰਘ ਤੇ ੩੦ ਅਕਤੂਬਰ ਨੂੰ ਭਾਈ ਕਮਲਜੀਤ ਸਿੰਘ ਦੇ ਰਾਗੀ ਜੱਥਿਆਂ ਵੱਲੋਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮਿਤੀ ੨੩ ਤੋਂ ੩੧ ਅਕਤੂਬਰ ਤੀਕ ਸਵੇਰੇ ੭.੧੦ ਤੋਂ ੧.੧੦ ਵਜੇ ਤੀਕ ਭਾਈ ਦਲਬੀਰ ਸਿੰਘ, ਭਾਈ ਕੰਵਲਦੀਪ ਸਿੰਘ, ਭਾਈ ਹਰਨਾਮ ਸਿੰਘ, ਭਾਈ ਜਬਰਤੋੜ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਹਰਕ੍ਰਿਸ਼ਨ ਸਿੰਘ, ਭਾਈ ਸੁਲੱਖਣ ਸਿੰਘ ਤੇ ਭਾਈ ਮਨਿੰਦਰ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਸਤਨਾਮ ਸਿੰਘ, ਭਾਈ ਸੁਖਬੀਰ ਸਿੰਘ, ਭਾਈ ਕਰਨੈਲ ਸਿੰਘ, ਭਾਈ ਦਲਬੀਰ ਸਿੰਘ, ਭਾਈ ਜਸਪਿੰਦਰ ਸਿੰਘ, ਭਾਈ ਜਗਦੀਪ ਸਿੰਘ, ਭਾਈ ਰਣਧੀਰ ਸਿੰਘ, ਭਾਈ ਹਰਕ੍ਰਿਸ਼ਨ ਸਿੰਘ, ਭਾਈ ਸਿਮਰਨਜੀਤ ਸਿੰਘ, ਭਾਈ ਉਂਕਾਰ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਹਰਨਾਮ ਸਿੰਘ, ਭਾਈ ਕਰਨਜੀਤ ਸਿੰਘ, ਭਾਈ ਹਰਮਿੰਦਰ ਸਿੰਘ, ਭਾਈ ਕਰਨਜੀਤ ਸਿੰਘ, ਭਾਈ ਸੁਖਜੀਤ ਸਿੰਘ, ਭਾਈ ਅਨੰਦ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਵਿਕਰਮਜੀਤ ਸਿੰਘ, ਭਾਈ ਇਕਬਾਲ ਸਿੰਘ ਤੇ ਭਾਈ ਕਰਨੈਲ ਸਿੰਘ ਦੇ ਰਾਗੀ ਜੱਥਿਆਂ ਵੱਲੋਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਜਾਵੇਗਾ।ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਮਤਿ ਸਮਾਗਮ ਸਮੇਂ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ ਦੀ ਅਪੀਲ ਕੀਤੀ।