ਅੰਮ੍ਰਿਤਸਰ ੨੦ ਅਕਤੂਬਰ (           ) –  ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿਦ ਸਾਹਿਬ ਜੀ ਦਾ ਬੰਦੀਛੋੜ ਦਿਵਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਉਣ ਤੇ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁਲਾਜ਼ਮਾਂ, ਅਧਿਕਾਰੀਆਂ ਵੱਲੋਂ ਡਿਊਟੀ ਸੇਵਾ ਨਿਭਾਉਣ ਦੇ ਬਦਲੇ ਉਨ੍ਹਾਂ ਨੂੰ ਅੱਜ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਰੋਹ ਮੌਕੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਸਮੂਹ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱੱਡ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਡਾ. ਰੂਪ ਸਿੰਘ ਨੇ ਸਮੂਹ ਮੁਲਾਜ਼ਮਾਂ ਨੂੰ ਸਾਂਝੇ ਤੌਰ ਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਮੁਲਾਜ਼ਮਾਂ ਦੇ ਰਿਣੀ ਹਨ, ਜਿਨ੍ਹਾਂ ਦੀ ਮਿਹਨਤ ਸਦਕਾ ਸੰਗਤਾਂ ਦੇ ਸਹਿਯੋਗ ਨਾਲ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿਦ ਸਾਹਿਬ ਜੀ ਦਾ ਬੰਦੀਛੋੜ ਦਿਵਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਹੁਤ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਬੰਦੀਛੋੜ ਦਿਵਸ ਸੰਗਤਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਾਰੀ ਗਿਣਤੀ ਵਿਚ ਹਾਜ਼ਰੀ ਭਰ ਕੇ ਮਨਾਉਣ ਤੇ ਮਿਲੇ ਸਹਿਯੋਗ ਤੇ ਵੀ ਖ਼ੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਅਗਾਂਹ ਵੀ ਆਉਣ ਵਾਲੇ ਦਿਨ ਤਿਉਹਾਰ ਮੌਕੇ ਇਸੇ ਤਰ੍ਹਾਂ ਸੰਗਤਾਂ ਪਹੁੰਚ ਕੇ ਗੁਰੂ ਸਾਹਿਬ ਅੱਗੇ ਨਤਮਸਤਕ ਹੋਣ ਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।
ਸਨਮਾਨ ਸਮਾਰੋਹ ਮੌਕੇ ਬਾਬਾ ਭਜਨ ਸਿੰਘ ਭਲਵਾਨ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ, ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀਵਾਲੇ, ਬਾਬਾ ਧਰਮਜੀਤ ਸਿੰਘ ਕਾਰ ਸੇਵਾ ਬਾਬਾ ਅਟੱਲ ਰਾਏ ਜੀ, ਸ਼੍ਰੋਮਣੀ ਕਮੇਟੀ ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ ਦਾ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।
ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਾਹਿਬਾਨ, ਮੁਲਾਜ਼ਮਾਂ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦਾ ਡਿਊਟੀ ਸੇਵਾਵਾਂ ਨਿਭਾਉਣ ਤੇ ਧੰਨਵਾਦ, ਸਨਮਾਨਿਤ ਕਰਨ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱੱਡ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਮਗਵਿੰਦਰ ਸਿੰਘ ਖਾਪੜਖੇੜੀ, ਜਥੇ: ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ, ਸ. ਮਨਜੀਤ ਸਿੰਘ ਵੱਲੋਂ ਸਾਂਝੇ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਸਕੱਤਰ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ, ਸ ਬਿਜੈ ਸਿੰਘ, ਸ.  ਬਲਵਿੰਦਰ ਸਿੰਘ ਜੌੜਾਸਿੰਘਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਸ. ਹਰਜਿੰਦਰ ਸਿੰਘ ਕੈਰੋਵਾਲ, ਸ. ਗੁਰਮੀਤ ਸਿੰਘ ਬੁੱਟਰ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਰਘਬੀਰ ਸਿੰਘ ਮੰਡ, ਐਡੀਸ਼ਨਲ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਸ. ਲਖਵਿੰਦਰ ਸਿੰਘ ਬੱਦੋਵਾਲ, ਸ. ਸੁਖਰਾਜ ਸਿੰਘ. ਸ. ਬਘੇਲ ਸਿੰਘ, ਸ. ਲਖਬੀਰ ਸਿੰਘ, ਸ. ਹਰਪ੍ਰੀਤ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਸਤਨਾਮ ਸਿੰਘ ਸੁਪ੍ਰਿੰਟੈਡੈਂਟ ਅਤੇ ਸ. ਮਲਕੀਤ ਸਿੰਘ ਬਹਿੜਵਾਲ, ਮੀਤ ਮੈਨੇਜਰ ਸ. ਗੁਰਪ੍ਰੀਤ ਸਿੰਘ ਤੇ ਸ. ਬਖਸ਼ੀਸ਼ ਸਿੰਘ ਆਦਿ ਹੋਰ ਹਾਜ਼ਰ ਸਨ।