ਅੰਮ੍ਰਿਤਸਰ ੧੯ ਅਪ੍ਰੈਲ (       ) – ਗੁਰਮਤਿ ਫਲਸਫ਼ੇ ਦੇ ਸੋਮੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਹੱਥੀਂ ਅਭੇਦ ਹੋਏ ਅਕਾਲ ਪੁਰਖ ਦੀ ਰਜ਼ਾ ਵਿੱਚ ਅਥਾਹ ਸ਼ਰਧਾ ਰੱਖਣ ਵਾਲੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ੨੦ ਅਪ੍ਰੈਲ ਦਿਨ ਵੀਰਵਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।  
 ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ੨੦ ਅਪ੍ਰੈਲ ਨੂੰ ਸਵੇਰੇ ੧੦ ਵਜੇ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।