logoਅੰਮ੍ਰਿਤਸਰ 21 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਸ਼ੇਖ ਫ਼ਰੀਦ ਜੀ ਦਾ ਜਨਮ ਦਿਹਾੜਾ ਮਿਤੀ ੨੩-੦੯-੨੦੧੫ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਨੋਟ ‘ਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਸਿੱਖ ਗੁਰੂ ਸਾਹਿਬਾਨ, ਭਗਤਾਂ ਤੇ ਸ਼ਹੀਦਾਂ ਦੇ ਦਿਹਾੜੇ ਸ਼ਰਧਾ-ਭਾਵਨਾ ਨਾਲ ਮਨਾਉਂਦੀ ਹੈ।ਇਸੇ ਭਾਵਨਾ ਤਹਿਤ ਭਗਤ ਸ਼ੇਖ ਫ਼ਰੀਦ ਜੀ ਦੇ ਜਨਮ ਦਿਹਾੜੇ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ ੧੦:੦੦ ਵਜੇ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਸੰਗਤਾਂ ਨੂੰ ਅਪੀਲ ਹੈ ਕਿ ਭਗਤ ਸ਼ੇਖ ਫ਼ਰੀਦ ਜੀ ਦੇ ਜਨਮ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।