ਅੰਮ੍ਰਿਤਸਰ 17 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦੂਸਰੀ ਵਾਰ ਪ੍ਰਧਾਨ ਚੁਣੇ ਜਾਣ ‘ਤੇ ਸ਼੍ਰੋਮਣੀ ਕਮੇਟੀ ਦਫ਼ਤਰ ਪਹਿਲੀ ਵਾਰ ਪਹੁੰਚਣ ‘ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਭਾਈ ਲੌਂਗੋਵਾਲ ਸਮੇਤ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਸ. ਖੁਸ਼ਵਿੰਦਰ ਸਿੰਘ ਭਾਟੀਆ ਨੂੰ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰ ਅਧਿਕਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਅਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਉਨ੍ਹਾਂ ਨੂੰ ਗੁਰੂ ਸਾਹਿਬ ਦੀ ਰਹਿਮਤ ਨਾਲ ਮੁੜ ਪੰਥ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਨ੍ਹਾਂ ਦਾ ਯਤਨ ਹੋਵੇਗਾ ਕਿ ਉਹ ਅਹੁਦੇਦਾਰਾਂ, ਮੈਂਬਰਾਂ ਤੇ ਅਧਿਕਾਰੀਆਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ, ਕੌਮੀ ਮਸਲਿਆਂ ਦਾ ਸਰਲੀਕਰਨ ਕਰਨ ਅਤੇ ਲੋਕ ਹਿੱਤ ਅਧਿਕਾਰੀਆਂ ਕਾਰਜਾਂ ਨੂੰ ਪਹਿਲ ਦੇ ਅਧਾਰ ‘ਤੇ ਕਰਨਗੇ। ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਭਾਈ ਲੌਂਗੋਵਾਲ ਦੀ ਅਗਵਾਈ ‘ਚ ਨਵੇਂ ਚੁਣੇ ਗਏ ਅਹੁਦੇਦਾਰ ਪੰਥ ਦੀ ਚੜ੍ਹਦੀ ਕਲਾ ਲਈ ਜੋ ਵੀ ਕਾਰਜ ਕਰਨਗੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਅਮਲ ‘ਚ ਲਿਆਉਣ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਨਾਮ ਸਿੰਘ ਜੱਸਲ, ਸ. ਰਤਨ ਸਿੰਘ ਜੱਫਰਵਾਲ, ਸ. ਸੁਖਵਰਸ਼ ਸਿੰਘ ਪੰਨੂੰ, ਸ. ਕੁਲਦੀਪ ਸਿੰਘ ਤੇੜਾ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਹਰਪਾਲ ਸਿੰਘ ਜੱਲਾ, ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ, ਸ. ਬਿਜੈ ਸਿੰਘ, ਸ. ਮਹਿੰਦਰ ਸਿੰਘ ਆਹਲੀ ਤੇ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਤੇ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਕਰਮਬੀਰ ਸਿੰਘ ਕਿਆਮਪੁਰ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ ਆਦਿ ਮੌਜੂਦ ਸਨ।