logoਅੰਮ੍ਰਿਤਸਰ 15 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ 16 ਦਸੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਨੋਟ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿਛਲੇ ਸਮੇਂ ਤੋਂ ਗੁਰੂ-ਘਰ ਦੇ ਸੇਵਕਾਂ, ਸ਼ਹੀਦਾਂ ਦੇ ਦਿਹਾੜੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਉਣੇ ਆਰੰਭ ਕੀਤੇ ਗਏ ਹਨ, ਉਸੇ ਲੜੀ ਤਹਿਤ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 9.30 ਵਜੇ ਪੈਣਗੇ ਉਪਰੰਤ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।