ਅੰਮ੍ਰਿਤਸਰ, 19 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ੨੨ ਅਕਤੂਬਰ ਨੂੰ ਸੱਦ ਲਈ ਹੈ। ਇਹ ਇਕੱਤਰਤਾ ਅਜੋਕੇ ਪੰਥਕ ਹਾਲਾਤ ਸਬੰਧੀ ਵਿਚਾਰ ਕਰਨ ਲਈ ਇੱਕ ਨੁਕਾਤੀ ਏਜੰਡੇ ‘ਤੇ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਮੀਡੀਏ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬੁਲਾਈ ਗਈ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿਖੇ ਦੁਪਹਿਰ ੨:੦੦ ਵਜੇ ਹੋਵੇਗੀ।