ਸਮਾਗਮ ‘ਚ ਸ਼ਾਮਲ ਹੋਣ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਪੁੱਜੇ ਅਜ਼ਰਬਾਈਜਾਨ

ਅੰਮ੍ਰਿਤਸਰ, 9 ਫਰਵਰੀ- ਅਜ਼ਰਬਾਈਜਾਨ ਦੇਸ਼ ਦੀ ਰਾਜਧਾਨੀ ਬਾਕੂ ਵਿਚ ਸਥਿਤ ਭਾਰਤੀ ਦੂਤਾਵਾਸ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਲਕੇ ੧੦ ਫਰਵਰੀ ਨੂੰ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਉਚੇਚੇ ਤੌਰ ‘ਤੇ ਸ਼ਿਰਕਤ ਕਰਨ ਲਈ ਬਾਕੂ ਪੁੱਜੇ ਹਨ। ਦੱਸਣਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਆਪਣੇ ਸਾਰੇ ਦੂਤਾਵਾਸਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਦੀ ਸ਼ੁਰੂਆਤ ਬਾਕੂ ਸਥਿਤ ਦੀਤਾਵਾਸ ਤੋਂ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨਾਲ ਅਜਰਬਾਈਜਾਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅਜ਼ਰਬਾਈਜਾਨ ਦੀ ਰਾਜਧਾਨੀ ਬਾਕੂ ਵਿਚ ਭਾਰਤੀ ਦੂਤਾਵਾਸ ਵੱਲੋਂ ਭਲਕੇ ਕਰਵਾਏ ਜਾਣ ਵਾਲੇ ਸਮਾਗਮ ਵਿਚ ਉਥੇ ਸਥਿਤ ਭਾਰਤੀ ਦੂਤਾਵਾਸ ਦੇ ਪ੍ਰਮੁੱਖ ਸ੍ਰੀ ਐਸ.ਸੀ. ਸਿਨਹਾ ਹਾਜ਼ਰ ਸ਼ਖਸੀਅਤਾਂ ਨੂੰ ਜੀ ਆਇਆਂ ਕਹਿਣਗੇ। ਇਸ ਮਗਰੋਂ ਸ੍ਰੀ ਪੀ.ਕੇ ਸਿਨਹਾ ਆਪਣੇ ਵਿਚਾਰ ਪੇਸ਼ ਕਰਨਗੇ। ਉਨ੍ਹਾਂ ਦੱਸਿਆਂ ਕਿ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸ਼ਖਸੀਅਤ ਤੇ ਉਨ੍ਹਾਂ ਦੇ ਉਪਦੇਸ਼ਾਂ ਬਾਰੇ ਵਿਚਾਰ ਪ੍ਰਗਟ ਕਰਨਗੇ।