ਸ੍ਰੀ ਫ਼ਤਿਹਗੜ੍ਹ ਸਾਹਿਬ 7 ਮਾਰਚ (                   ) ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਮਾਤਾ ਸਾਹਿਬ ਕੌਰ ਜੀ ਯਾਤਰੀ ਨਿਵਾਸ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ। ਨੀਂਹ ਪੱਥਰ ਤੋਂ ਪਰਦਾ ਹਟਾਉਣ ਦੀ ਰਸਮ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਦਾ ਕੀਤੀ। ਇਸ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵੱਲੋਂ ਕਾਰਜ ਦੇ ਨਿਰਵਿਘਨ ਸੰਪੂਰਨ ਹੋਣ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ। ਇਸ ਇਮਾਰਤ ਦੀ ਕਾਰ ਸੇਵਾ ਬਾਬਾ ਬਚਨ ਸਿੰਘ ਜੀ ਦਿੱਲੀ ਵਾਲਿਆਂ ਵੱਲੋਂ ਬਾਬਾ ਗੁਲਜਾਰ ਸਿੰਘ ਜੀ ਦੀ ਦੇਖਰੇਖ ਹੇਠ ਕਰਵਾਈ ਜਾਵੇਗੀ। ਇਸ ਤਿੰਨ ਮੰਜਲੀ ਇਮਾਰਤ ਵਿੱਚ ਆਧੁਨਿਕ ਕਿਸਮ ਦੇ ੨੦੦ ਕਮਰੇ ਹੋਣਗੇ। ਇਹ ਇਮਾਰਤ ਇਸ ਸਾਲ ਦਸੰਬਰ ਤੱਕ ਬਣ ਕੇ ਤਿਆਰ ਹੋ ਜਾਵੇਗੀ।
ਜ਼ਿਕਰਯੋਗ ਹੈ ਕਿ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਧਰਤੀ ਤੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਵੱਡੀ ਗਿਣਤੀ ਵਿੱਚ ਸੰਗਤ ਦਰਸ਼ਨ ਕਰਨ ਲਈ ਆਉਂਦੀ ਹੈ। ਸੰਗਤ ਦੀ ਰਿਹਾਇਸ਼ ਲਈ ਪਹਿਲਾਂ ੧੯੦ ਕਮਰਿਆਂ ਦਾ ਯਾਤਰੀ ਨਿਵਾਸ ਬਣਿਆ ਹੋਇਆ ਹੈ। ਸੰਗਤ ਦੀ ਵੱਧ ਰਹੀ ਆਮਦ ਨੂੰ ਮਦੇਨਜ਼ਰ ਰੱਖਦਿਆਂ ਹੋਇਆਂ ਨਵੇਂ ਯਾਤਰੀ ਨਿਵਾਸ ਨੂੰ ਉਸਾਰਿਆ ਜਾ ਰਿਹਾ ਹੈ।
ਮਾਤਾ ਸਾਹਿਬ ਕੌਰ ਜੀ ਯਾਤਰੀ ਨਿਵਾਸ ਦੇ ਨੀਂਹ ਪੱਥਰ ਰੱਖੇ ਜਾਣ ਸਮੇਂ ਬਾਬਾ ਬਚਨ ਸਿੰਘ, ਬਾਬਾ ਗੁਲਜਾਰ ਸਿੰਘ, ਬਾਬਾ ਸੁਰਿੰਦਰ ਸਿੰਘ, ਬਾਬਾ ਬਲਬੀਰ ਸਿੰਘ ਅਤੇ ਬਾਬਾ ਦੀਵਾਨ ਸਿੰਘ ਜੀ ਨੂੰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਕਰਨੈਲ ਸਿੰਘ ਪੰਜੌਲੀ, ਸ. ਰਵਿੰਦਰ ਸਿੰਘ ਖਾਲਸਾ, ਸ. ਅਵਤਾਰ ਸਿੰਘ ਰਿਆ, ਬੀਬੀ ਸੁਰਿੰਦਰ ਕੌਰ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਸ. ਰਣਜੀਤ ਸਿੰਘ ਲਿਬੜਾ, ਸ. ਬਲਜੀਤ ਸਿੰਘ ਭੁੱਟਾ, ਸ. ਪਰਮਜੀਤ ਸਿੰਘ ਵਧੀਕ ਸਕੱਤਰ, ਸ. ਸਿਮਰਜੀਤ ਸਿੰਘ ਮੀਤ ਸਕੱਤਰ, ਸ. ਸੁਖਵਿੰਦਰ ਸਿੰਘ ਐਕਸੀਅਨ, ਸ. ਹਰਪਾਲ ਸਿੰਘ ਐਸ.ਡੀ.ਓ, ਮੈਨੇਜਰ ਨੱਥਾ ਸਿੰਘ, ਮੀਤ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮੀਤ ਮੈਨੇਜਰ ਕਰਮਜੀਤ ਸਿੰਘ, ਅਮਰਜੀਤ ਸਿੰਘ ਹੈੱਡ, ਅਮਰਜੀਤ ਸਿੰਘ ਅਕਾਊਂਟੈਂਟ, ਗੁਰਮੁਖ ਸਿੰਘ ਖਜਾਨਚੀ, ਜਸਵਿੰਦਰ ਸਿੰਘ ਬਿੱਟਾ, ਇੰਦਰਦੀਪ ਸਿੰਘ ਬੇਦੀ, ਸੁਰਿੰਦਰ ਸਿੰਘ ਸਮਾਣਾ, ਨਰਵੀਰ ਸਿੰਘ, ਬਲਜੀਤ ਸਿੰਘ, ਮੇਜਰ ਸਿੰਘ, ਪਰਮਜੀਤ ਸਿੰਘ ਸ/ ਰਿਕਾਰਡ ਕੀਪਰ, ਆਦਿ ਹਾਜਰ ਸਨ।