ਅੰਮ੍ਰਿਤਸਰ: 7 ਫਰਵਰੀ (  ) ਪਾਕਿਸਤਾਨ ਤੋਂ ਨੈਸਲੇ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਮਿਸਟਰ ਮਗਦੀ ਬਟੈਟੋ ਅਤੇ ਸਾਊਥ ਏਸ਼ੀਆ ਰੀਜ਼ਨਲ ਦੇ ਮੈਨੇਜਿੰਗ ਡਾਇਰੈਕਟਰ ਮਿਸਟਰ ਬੈਨੇਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਨਾਲ ਮਿਸਟਰ ਜਾਨ ਮਾਈਕਲ, ਮਿਸਟਰ ਰੋਲਾਨਡ ਸਟੀਗਰ, ਮਿਸਟਰ ਰੁਸਤਮ ਓਗੂਰ, ਮਿਸਟਰ ਜਾਨ ਮਾਈਕਲ ਅਤੇ ਮਾਰਕੀਟਿੰਗ ਹੈੱਡ ਮਿਸਟਰ ਰਵੀ ਨੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ।
ਇਸ ਦੌਰਾਨ ਉਨ੍ਹਾਂ ਨੂੰ ਸਹਾਇਕ ਸੂਚਨਾ ਅਧਿਕਾਰੀ ਸ੍ਰ: ਹਰਪ੍ਰੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਦੀ ਜਾਣਕਾਰੀ ਦਿੱਤੀ।ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਭ ਧਰਮਾਂ ਦਾ ਸਾਂਝਾ ਸਥਾਨ ਹੈ। ਇਥੇ ਊਚ-ਨੀਚ, ਜਾਤ-ਪਾਤ ਅਤੇ ਧਰਮ ਦਾ ਕੋਈ ਭੇਦਭਾਵ ਨਹੀਂ ਕੀਤਾ ਜਾਂਦਾ। ਇਸ ਪਾਵਨ-ਪਵਿੱਤਰ ਸਥਾਨ ਤੇ ਆ ਕੇ ਜਿੱਥੇ ਮਨ ਨੂੰ ਸਕੂਨ ਪ੍ਰਾਪਤ ਹੁੰਦਾ ਹੈ ਉਥੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਵੀ ਮਿਲਦਾ ਹੈ।
ਸੂਚਨਾ ਕੇਂਦਰ ਵਿਖੇ ਸ੍ਰ: ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਮਿਸਟਰ ਮਗਦੀ ਬਟੈਟੋ, ਮਿਸਟਰ ਬੈਨੇਟ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।