ਅੰਮ੍ਰਿਤਸਰ, 13 ਅਗਸਤ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸੇਵਾਦਾਰ ਮੁਲਾਜ਼ਮਾਂ ਸਬੰਧੀ ਸ਼ੋਸ਼ਲ ਮੀਡੀਆ `ਤੇ ਵਾਇਰਲ ਹੋਇਆ ਸੁਨੇਹਾ ਤੱਥਾਂ ਤੋਂ ਰਹਿਤ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਹਰੇਕ ਮੁਲਾਜ਼ਮ ਦੀ ਤਨਖਾਹ ਉਸਦੇ ਅਹੁਦੇ ਦੇ ਹਿਸਾਬ ਨਾਲ ਬਣੇ ਗ੍ਰੇਡ ਨਿਯਮਾਂ ਅਨੁਸਾਰ ਨਿਸ਼ਚਿਤ ਕੀਤੀ ਜਾਂਦੀ ਹੈ। ਸ਼੍ਰੋਮਣੀ ਕਮੇਟੀ ਦੇ ਹਰੇਕ ਮੁਲਾਜ਼ਮ ਸਮੇਤ ਸੇਵਾਦਾਰਾਂ ਦੀ ਤਨਖਾਹ ਵਿਚ ਸਮੇਂ-ਸਮੇਂ ਵਾਧਾ ਕੀਤਾ ਜਾਂਦਾ ਹੈ।
ਡਾ. ਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਕਈ ਸੇਵਾਦਾਰਾਂ ਦੀ ਤਨਖਾਹ 40-50 ਹਜ਼ਾਰ ਤੋਂ ਵੀ ਵੱਧ ਹੈ ਜੋ ਸਰਵਿਸ ਵਿਚ ਲੰਮੇ ਸਮੇਂ ਤੋਂ ਭਰਤੀ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਬਹਾਦਰਗੜ੍ਹ ਪਟਿਆਲਾ ਦੀ ਪ੍ਰਿੰਸੀਪਲ ਨੂੰ ਡਿਊਟੀ ਪੁਰ ਆਉਣ-ਜਾਣ ਲਈ 10 ਰੁਪਏ ਪ੍ਰਤੀ ਘੰਟੇ ਦੇ ਹਿਸਾਬ ਨਾਲ ਖਰਚ ਦੇਣ ਦੀ ਗੱਲ ਵੀ ਤੱਥਾਂ ਤੋਂ ਰਹਿਤ ਹੈ।
ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਕ ਸੰਗਤੀ ਅਦਾਰਾ ਹੈ ਜੋ ਵੱਡੇ ਸੰਘਰਸ਼ ਤੋਂ ਬਾਅਦ ਹੋਂਦ ਵਿਚ ਆਇਆ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਸ਼ੋਸ਼ਲ ਮੀਡੀਆ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਤੋਂ ਸੰਗਤਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ।