12ਅੰਮ੍ਰਿਤਸਰ : 9 ਮਈ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾ ਵੱਲੋਂ ਸ਼ੁਰੂ ਕੀਤੇ ਗਏ ਮੁਲਾਜ਼ਮ ਭਲਾਈ ਫੰਡ ਤਹਿਤ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਸ੍ਰ: ਦਲਮੇਘ ਸਿੰਘ ਤੇ ਸ੍ਰ: ਸਤਬੀਰ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ੍ਰ: ਸੁਖਦੇਵ ਸਿੰਘ ਤਲਵੰਡੀ, ਸ੍ਰ: ਭਰਪੂਰ ਸਿੰਘ ਤੇ ਸ੍ਰ: ਪਰਮਜੀਤ ਸਿੰਘ ਮੀਤ ਸਕੱਤਰ, ਸ੍ਰ: ਬਿਅੰਤ ਸਿੰਘ ਅਨੰਦਪੁਰੀ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ: ਹਰਜੀਤ ਸਿੰਘ ਸੁਪਰਵਾਈਜ਼ਰ, ਸ੍ਰ: ਦਲੇਰ ਸਿੰਘ ਗੁਰਦੁਆਰਾ ਇੰਸਪੈਕਟਰ, ਸ੍ਰ: ਜਸਪਾਲ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ, ਸ੍ਰ: ਪਰਵਿੰਦਰ ਸਿੰਘ ਇੰਚਾਰਜ ਯਾਤਰਾ, ਸ੍ਰ. ਭਗਵੰਤ ਸਿੰਘ ਸਹਾਇਕ ਸੁਪਰਵਾਈਜ਼ਰ, ਸ੍ਰ: ਜੋਗਾ ਸਿੰਘ ਬਿਜਲੀ ਮਿਸਤਰੀ ਤੇ ਸ੍ਰ: ਮੁਖਤਾਰ ਸਿੰਘ ਡਰਾਈਵਰ ਨੂੰ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਪਾਰਟੀ ਕਰਕੇ ਵਿਦਾਇਗੀ ਦਿੱਤੀ ਤੇ ਇਨ੍ਹਾਂ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਤਸਵੀਰ, ਲੋਈ, ਸਿਰੋਪਾਓ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ ਇੱਕੀ-ਇੱਕੀ ਹਜ਼ਾਰ ਰੁਪਏ ਦੇ ਚੈਕ ਦੇ ਕੇ ਸ੍ਰ: ਰੂਪ ਸਿੰਘ, ਸ੍ਰ: ਮਨਜੀਤ ਸਿੰਘ, ਸ੍ਰ: ਬਲਵਿੰਦਰ ਸਿੰਘ ਜੌੜਾ ਸਕੱਤਰ, ਸ੍ਰ: ਹਰਭਜਨ ਸਿੰਘ ਮਨਾਵਾਂ, ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ, ਸ੍ਰ: ਮਹਿੰਦਰ ਸਿੰਘ ਆਹਲੀ ਤੇ ਸ੍ਰ: ਰਣਜੀਤ ਸਿੰਘ ਵਧੀਕ ਸਕੱਤਰ ਨੇ ਸਨਮਾਨਿਤ ਕੀਤਾ।
ਵਿਦਾਇਗੀ ਪਾਰਟੀ ਸਮੇਂ ਸ੍ਰ: ਰੂਪ ਸਿੰਘ ਤੇ ਸ੍ਰ: ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ੍ਰ: ਦਲਮੇਘ ਸਿੰਘ ਤੇ ਸ੍ਰ: ਸਤਬੀਰ ਸਿੰਘ ਸਕੱਤਰ ਨੇ ਆਪਣੀ ਲੰਬੀ ਸਰਵਿਸ ਦੌਰਾਨ ਇਕ ਮੀਲ ਪੱਥਰ ਸਥਾਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰ: ਦਲਮੇਘ ਸਿੰਘ ਬਤੌਰ ਗੁਰਦੁਆਰਾ ਇੰਸਪੈਕਟਰ ਭਰਤੀ ਹੋਏ ਤੇ ਇਨ੍ਹਾਂ ਨੇ ਲੰਬਾ ਸਮਾਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਵਜੋਂ ਸੇਵਾ ਨਿਭਾਈ ਹੈ। ਇਨ੍ਹਾਂ ਨੇ ਆਪਣੀ ਸਰਵਿਸ ਦੌਰਾਨ ਕਈ ਨਵੇਂ ਕੀਰਤੀਮਾਨ ਸਥਾਪਿਤ ਕੀਤੇ। ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਬਾਰੇ ਖਾਸ ਤੌਰ ਤੇ ਜਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮਾਨਯੋਗ ਪ੍ਰਧਾਨ ਸਾਹਿਬ ਜਥੇਦਾਰ ਅਵਤਾਰ ਸਿੰਘ ਜੀ ਦੇ ਨਿਰਦੇਸ਼ਾਂ ਅਨੁਸਾਰ ਸ੍ਰ: ਦਲਮੇਘ ਸਿੰਘ ਸਕੱਤਰ ਨੇ ਕਬੱਡੀ ਟੀਮ ਤਿਆਰ ਕੀਤੀ, ਜਿਸ ਨੇ ਅੰਤਰ ਰਾਸ਼ਟਰੀ ਪੱਧਰ ਤੇ ਸ਼੍ਰੋਮਣੀ ਕਮੇਟੀ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਬੇਸ਼ੱਕ ਇਨ੍ਹਾਂ ਨੇ ੩੦ ਅਪ੍ਰੈਲ ਨੂੰ ਸੇਵਾ ਮੁਕਤ ਹੋਣਾ ਸੀ ਪ੍ਰੰਤੂ ਇਹ ਆਪਣੇ ਫਰਜ਼ਾਂ ਨੂੰ ਸਮਝਦਿਆਂ ਹੋਇਆਂ ਨੇਪਾਲ ਵਿਖੇ ਭੂਚਾਲ ਪੀੜ੍ਹਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਗਏ। ਉਨ੍ਹਾਂ ਕਿਹਾ ਕਿ ਸ੍ਰ: ਸਤਬੀਰ ਸਿੰਘ ਨੇ ਵੀ ਲੰਮੀ ਸਰਵਿਸ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਹੁੰਦਿਆਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਅਹਿਮ ਸੇਵਾਵਾਂ ਨਿਭਾਈਆਂ ਹਨ। ਇਸੇ ਕਰਕੇ ਹੀ ਇਨ੍ਹਾਂ ਨੂੰ ਮਾਨਯੋਗ ਪ੍ਰਧਾਨ ਸਾਹਿਬ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਤੀਕ ਆਪਣੀਆਂ ਸੇਵਾਵਾਂ ਧਰਮ ਪ੍ਰਚਾਰ ਕਮੇਟੀ ਨੂੰ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਹੀ ਅਧਿਕਾਰੀ ਤੇ ਕਰਮਚਾਰੀ ਦਰਜਾ ਬਾਦਰਜਾ ਚੰਗੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ ਤੇ ਸਤਿਗੁਰੂ ਜੀ ਇਨ੍ਹਾਂ ਵੀਰਾਂ ਤੇ ਕਿਰਪਾ ਕਰਨ ਇਹ ਆਪਣੀ ਰਹਿੰਦੀ ਜ਼ਿੰਦਗੀ ਗੁਰੂ ਆਸ਼ੇ ਅਨੁਸਾਰ ਸਦਾ ਚੜ੍ਹਦੀ ਕਲਾ ਵਿੱਚ ਬਤੀਤ ਕਰਨ।
ਇਸ ਮੌਕੇ ਸ੍ਰ: ਦਲਮੇਘ ਸਿੰਘ ਸਾਬਕਾ ਸਕੱਤਰ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜ਼ਿੰਦਗੀ ਦਾ ਲੰਮਾ ਸਮਾਂ ਇਸ ਕਰਮ ਭੂਮੀ (ਸ਼੍ਰੋਮਣੀ ਕਮੇਟੀ) ਵਿਖੇ ਗੁਜ਼ਾਰਿਆ ਹੈ ਤੇ ਸਰਵਿਸ ਦੌਰਾਨ ਅਨੇਕਾਂ ਹੀ ਉਤਰਾਅ ਝੜਾਅ ਵੇਖੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਰਹੂਮ ਜਥੇਦਾਰ ਗੁਰਚਰਨ ਸਿੰਘ ਜੀ ਟੌਹੜਾ ਸ਼੍ਰੋਮਣੀ ਕਮੇਟੀ ਦੀ ਸਰਵਿਸ ਵਿੱਚ ਲਿਆਏ ਸਨ। ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾਂ ਹੀ ਨਿੱਜੀ ਹਿਤਾਂ ਦੀ ਪ੍ਰਵਾਹ ਕੀਤੇ ਬਿਨਾਂ ਸੰਸਥਾ ਦੇ ਹਿਤਾਂ ਨੂੰ ਅੱਗੇ ਰੱਖਿਆ ਹੈ। ਉਨ੍ਹਾਂ ਆਪਣੇ ਮੁਲਾਜ਼ਮ ਸਾਥੀਆਂ ਨੂੰ ਜੋਰ ਦੇ ਕੇ ਕਿਹਾ ਕਿ ਸੰਸਥਾ ਦਾ ਹਿਤ ਨਿਜੀ ਹਿਤਾਂ ਤੋਂ ਉੱਪਰ ਹੁੰਦਾ ਹੈ ਤੇ ਇਸ ਦੀਆਂ ਬੁਲੰਦੀਆਂ ਹਮੇਸ਼ਾਂ ਕਾਇਮ ਰਹਿਣੀਆਂ ਚਾਹੀਦੀਆਂ ਹਨ ਕਿਉਂਕਿ ਇਸ ਸੰਸਥਾ ‘ਚ ਆਉਣ ਕਰਕੇ ਹੀ ਸਾਡੀ ਪਹਿਚਾਣ ਬਣੀ ਹੈ ਤੇ ਪ੍ਰੀਵਾਰ ਲਈ ਰੁਜ਼ਗਾਰ ਵੀ। ਅਖੀਰ ਉਨ੍ਹਾਂ ਕਿਹਾ ਕਿ ਸਰਵਿਸ ਦੌਰਾਨ ਮੇਰੇ ਵੱਲੋਂ ਜੇਕਰ ਕਿਸੇ ਨੂੰ ਵੱਧ ਘੱਟ ਬੋਲਿਆ ਗਿਆ ਹੋਵੇ ਤਾਂ ਉਸ ਲਈ ਮੁਆਫ਼ੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਕਰਮ ਭੂਮੀ ਤੋਂ ਹੁਣ ਜਨਮ ਭੂਮੀ ਵੱਲ ਜਾ ਰਿਹਾ ਹਾਂ ਤੇ ਸੰਸਥਾ ਦੇ ਉੱਜਵਲ ਭਵਿੱਖ ਲਈ ਜੇਕਰ ਮੇਰੀਆਂ ਸੇਵਾਵਾਂ ਦੀ ਜ਼ਰੂਰਤ ਹੋਵੇ ਤਾਂ ਮੈਂ ਹਮੇਸ਼ਾਂ ਹਾਜ਼ਰ ਹਾਂ। ਮੰਚ ਦੀ ਸੇਵਾ ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਤੇ ਸ੍ਰ: ਰਣਜੀਤ ਸਿੰਘ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੇ ਨਿਭਾਈ।
ਇਸ ਮੌਕੇ ਸ੍ਰ: ਸਤਿੰਦਰ ਸਿੰਘ ਨਿੱਜੀ ਸਹਾਇਕ, ਸ੍ਰ: ਸੰਤੋਖ ਸਿੰਘ, ਸ੍ਰ: ਜਗਜੀਤ ਸਿੰਘ, ਸ੍ਰ: ਹਰਜੀਤ ਸਿੰਘ ਲਾਲੂਘੁੰਮਣ ਮੀਤ ਸਕੱਤਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ੍ਰ: ਪ੍ਰਤਾਪ ਸਿੰਘ, ਸ੍ਰ: ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਸ੍ਰ: ਕਰਨਜੀਤ ਸਿੰਘ,ਸ. ਕਰਮਬੀਰ ਸਿੰਘ, ਸ. ਬਲਵਿੰਦਰ ਸਿੰਘ, ਸ. ਗੁਰਮੀਤ ਸਿੰਘ,ਪਰਮਦੀਪ ਸਿੰਘ, ਸ. ਗੁਰਿੰਦਰ ਸਿੰਘ, ਸ. ਸਤਨਾਮ ਸਿੰਘ, ਸ. ਗੁਰਨਾਮ ਸਿੰਘ, ਸ. ਮਨਿੰਦਰਮੋਹਨ ਸਿੰਘ, ਸ. ਸੁਖਬੀਰ ਸਿੰਘ, ਸ. ਤਜਿੰਦਰ ਸਿੰਘ ਪੱਡਾ, ਸ. ਜਸਪਾਲ ਸਿੰਘ, ਸ. ਗੁਰਬਚਨ ਸਿੰਘ ਤੇ ਸ੍ਰ: ਜਸਵਿੰਦਰ ਸਿੰਘ ਦੀਪ, ਸ੍ਰ: ਨਿਰਵੈਲ ਸਿੰਘ ਇੰਚਾਰਜ, ਸ. ਸਤਨਾਮ ਸਿੰਘ ਤੇ ਸ੍ਰ: ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ੍ਰ: ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ੍ਰ: ਕੁਲਦੀਪ ਸਿੰਘ ਤੇ ਸ੍ਰ: ਪਰਉਪਕਾਰ ਸਿੰਘ ਅਕਾਊਂਟੈਂਟ ਤੋਂ ਇਲਾਵਾ ਸੇਵਾ ਮੁਕਤ ਅਧਿਕਾਰੀਆਂ ਦੇ ਪ੍ਰੀਵਾਰ ਹਾਜ਼ਰ ਸਨ।