ਅੰਮ੍ਰਿਤਸਰ ੨੭ ਅਗਸਤ (           ) – ਸ. ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਦੇ ਮੁੱਖ ਸਕੱਤਰ ਨੂੰ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ੧੮ ਭਾਦੋਂ (ਸੰਮਤ ਨਾਨਕਸ਼ਾਹੀ ੫੪੮) ਮੁਤਾਬਿਕ ੨ ਸਤੰਬਰ ੨੦੧੬ ਨੂੰ ਮਨਾਇਆ ਜਾਵੇ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਆਪਣੇ ਪੱਤਰ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੇ ਕੈਲੰਡਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ੧ ਸਤੰਬਰ ੨੦੧੬ ਛਪਿਆ ਹੋਇਆ ਹੈ।ਇਸ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ੨ ਸਤੰਬਰ ਨੂੰ ਮਨਾਇਆ ਜਾ ਰਿਹਾ ਹੈ ਇਸ ਲਈ ਪੰਜਾਬ ਸਰਕਾਰ ਵੀ ੨ ਸਤੰਬਰ ਨੂੰ ਇਹ ਪੁਰਬ ਮਨਾਵੇ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੂੰ ਇਸ ਦੀ ਸਰਕਾਰੀ ਛੁੱਟੀ ਕਰਨ ਲਈ ਸਬੰਧਤ ਮਹਿਕਮਿਆਂ ਨੂੰ ਆਦੇਸ਼ ਦੇਣ ਲਈ ਵੀ ਕਿਹਾ ਗਿਆ ਹੈ।