ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 23 ਅਕਤੂਬਰ-
ਗੁਰੂ ਨਗਰੀ ’ਚ ਜੌੜਾ ਫਾਟਕ ਵਿਖੇ ਬੀਤੇ ਦਿਨੀਂ ਵਾਪਰੇ ਦਰਦਨਾਕ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਰਾਜਦੀਪ ਸਿੰਘ ਨੇ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਸੰਬੋਧਨ ਦੌਰਾਨ ਵਾਪਰੇ ਰੇਲ ਹਾਦਸੇ ਨੂੰ ਭਿਆਨਕ ਅਤੇ ਦੁਖਦਾਈ ਆਖਦਿਆਂ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਭਰੀ ਭਾਵਨਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਚੌਥੇ ਪਾਤਸ਼ਾਹ ਜੀ ਵੱਲੋਂ ਵਸਾਈ ਨਗਰੀ ਹੈ ਅਤੇ ਰੇਲ ਹਾਦਸੇ ਦੇ ਸੋਗ ਵਜੋਂ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਤਿਸ਼ਬਾਜ਼ੀ ਨਹੀਂ ਚਲਾਈ ਜਾਵੇਗੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਮੀਤ ਸਿੰਘ ਬੂਹ, ਸ. ਗੁਰਤੇਜ ਸਿੰਘ ਢੱਡੇ, ਸ. ਲਖਬੀਰ ਸਿੰਘ ਅਰਾਈਆਂਵਾਲਾ, ਮੈਂਬਰ ਭਾਈ ਰਾਮ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਸਾਬਕਾ ਵਿਧਾਇਕ ਸ. ਵੀਰ ਸਿੰਘ ਲੋਪੋਕੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਪਰਮਜੀਤ ਸਿੰਘ ਸਰੋਆ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਨਿੱਜੀ ਸਹਾਇਕ ਸ. ਸੁਖਮਿੰਦਰ ਸਿੰਘ ਐਕਸੀਅਨ, ਮੀਤ ਸਕੱਤਰ, ਸ. ਸਿਮਰਜੀਤ ਸਿੰਘ ਕੰਗ, ਸ. ਸੁਲੱਖਣ ਸਿੰਘ ਭੰਗਾਲੀ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਨਿਸ਼ਾਨ ਸਿੰਘ, ਸ. ਗੁਰਬਚਨ ਸਿੰਘ ਲੇਹਲ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਸ. ਜਗਜੀਤ ਸਿੰਘ ਜੱਗੀ, ਵਧੀਕ ਮੈਨੇਜਰ ਸ. ਲਖਵਿੰਦਰ ਸਿੰਘ ਬੱਦੋਵਾਲ ਤੇ ਸ. ਸੁਖਰਾਜ ਸਿੰਘ, ਸ. ਜਸਬੀਰ ਸਿੰਘ ਜੱਸੀ ਲੌਂਗੋਵਾਲ ਅਤੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਮੁੱਚਾ ਸਟਾਫ਼ ਮੌਜੂਦ ਸੀ।