ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਭਰ ਵਿਚ ਵਤਾਵਰਣ  ਮੁਹਿੰਮ ਨੂੰ ਹੁਲਾਰਾ

ਪਟਿਆਲਾ, 20 ਜੁਲਾਈ 2017 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਪੰਜਾਬ ਭਰ ਵਿਚ ਵਾਤਾਵਰਣ ਸੰਭਾਲ ਦਿਵਸ ਦੇ ਰੂਪ ਵਿਚ ਵਿਸ਼ਾਲ ਪੱਧਰ ‘ਤੇ ਸਮਾਗਮਾਂ ਦਾ ਅਯੋਜਨ ਕੀਤਾ ਗਿਆ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਵਿਦਿਅਕ ਅਦਾਰਿਆਂ ਅਤੇ ਗੁਰਦੁਆਰਾ ਸਾਹਿਬਾਨਾਂ ਵਿਚ ਵਿਰਾਸਤੀ ਬੂਟੇ ਲਗਾਉਣ ਦੇ ਨਾਲ ਨਾਲ ਵਿਦਿਅਕ ਅਦਾਰਿਆਂ ਅੰਦਰ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਬਾਰੇ ਜਾਗਰੂਕ ਵੀ ਕੀਤਾ ਗਿਆ। ਇਸ ਸਬੰਧ ਵਿਚ ਸਥਾਨਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬੂਟੇ ਲਗਾਉਣ ਤੋਂ ਬਾਅਦ ਸੰਗਤਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਜੀਵਨ ਦੀ ਤੰਦਰੁਸਤੀ ਲਈ ਸ਼ੁੱਧ ਵਾਤਾਵਰਣ ਦੀ ਵਿਸ਼ੇਸ਼ ਅਹਿਮੀਅਤ ਹੈ ਪਰ ਮਨੁੱਖ ਵੱਲੋਂ ਕੀਤੀ ਜਾ ਰਹੀ ਕੁਦਰਤੀ ਸਰੋਤਾਂ ਦੀ ਬੇਕਦਰੀ ਬੇਹੱਦ ਚਿੰਤਾ ਪੈਦਾ ਕਰ ਰਹੀ ਹੈ। ਉਨ•ਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਸਮੂਹਿਕ ਯਤਨ ਕਰਨੇ ਅੱਜ ਦੀ ਵੱਡੀ ਲੋੜ ਹੈ ਜਿਸ ਲਈ ਧਾਰਮਿਕ ਸੰਸਥਾਵਾਂ ਅਤੇ ਮਹਾਂਪੁਰਸ਼ਾਂ ਦੇ ਨਾਲ ਨਾਲ ਵਿਦਿਅਕ ਅਦਾਰਿਆਂ, ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਹਰ ਵਿਅਕਤੀ ਲਈ ਨਿੱਜੀ ਤੌਰ ‘ਤੇ ਯਤਨ ਕਰਨੇ ਵੀ ਜ਼ਰੂਰੀ ਹਨ। ਉਨ•ਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਲਈ 2019 ਵਿਚ ਆ ਰਹੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਦੇ ਦੂਸਰੇ ਪੜਾਅ ਤਹਿਤ ਅੱਜ ਸਾਰੇ ਪੰਜਾਬ ਅੰਦਰ ਬੂਟੇ ਲਗਾਏ ਗਏ ਹਨ। ਉਨ•ਾਂ ਦੱਸਿਆ ਕਿ ਇਸ ਤੋਂ ਪਹਿਲਾਂ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਵਾਤਾਵਾਰਣ ਸੰਭਾਲ ਦਿਵਸ ਦੇ ਰੂਪ ਵਿਚ ਮਨਾਉਂਦਿਆਂ 26 ਮਾਰਚ ਨੂੰ ਰੁੱਖ ਬੂਟੇ ਲਗਾਏ ਗਏ ਸਨ। ਉਨ•ਾਂ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗੁਰਬਾਣੀ ਉਪਦੇਸ਼ ਅਨੁਸਾਰ ਹਵਾ, ਪਾਣੀ ਅਤੇ ਧਰਤੀ ਦੀ ਸੰਭਾਲ ਲਈ ਆਪੋ ਆਪਣਾ ਯੋਗਦਾਨ ਪਾਉਣ।
ਇਸੇ ਦੌਰਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਥੋਂ ਨੇੜਲੇ ਪਿੰਡ ਕਰਹਾਲੀ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੇ ਨੌਵੀਂ ਅਤੇ ਗੁਰੂ ਹਰਿਗੋਬਿੰਦ ਸਾਹਿਬ ਗਰਲਜ਼ ਕਾਜਲ ਵਿਖੇ ਵੀ ਬੂਟੇ ਲਗਾਏ ਅਤੇ ਵਾਤਾਵਰਣ ਪ੍ਰਤੀ ਸੁਚੇਤ ਜਿੰਮੇਵਾਰੀ ਨਿਭਾਉਣ ਦੀ ਪ੍ਰੇਰਨਾ ਕੀਤੀ।
ਇਸ ਮੌਕੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪਰਨਾਮ ਸਿੰਘ, ਬਾਬਾ ਮੋਹਨ ਸਿੰਘ ਬਾਰਨ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਰਵਿੰਦਰ ਸਿੰਘ ਖਾਲਸਾ, ਸ. ਰਘਬੀਰ ਸਿੰਘ ਸਹਾਰਨ ਮਾਜ਼ਰਾ, ਸ. ਸਵਿੰਦਰ ਸਿੰਘ ਸਭਰਵਾਲ,  ਜਥੇਦਾਰ ਲਾਭ ਸਿੰਘ ਦੇਵੀਨਗਰ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਬਲਵੰਤ ਸਿੰਘ ਰਾਮਗੜ•, ਬੀਬੀ ਪਰਮਜੀਤ ਕੌਰ, ਡਾ. ਪਰਮਵੀਰ ਸਿੰਘ, ਸ. ਸਤਵੀਰ ਸਿੰਘ ਖੱਟੜਾ, ਸ. ਇੰਦਰਮੋਹਨ ਸਿੰਘ ਬਜਾਜ, ਸ. ਹਰਵਿੰਦਰ ਸਿੰਘ ਹਰਪਾਲਪੁਰ, ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਮੀਡੀਆ, ਸ. ਚਾਨਣ ਸਿੰਘ ਮੀਤ ਸਕੱਤਰ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਬਾਬਾ ਅਮਰੀਕ ਸਿੰਘ, ਸ. ਗੁਰਪ੍ਰੀਤ ਸਿੰਘ ਰੋਡੇ ਮੈਨੇਜਰ, ਸ. ਰਣਜੀਤ ਸਿੰਘ ਮੈਨੇਜਰ, ਸ. ਜੋਗਾ ਸਿੰਘ ਮੈਨੇਜਰ, ਸ. ਭਗਵਾਨ ਦਾਸ ਜੁਨੇਜਾ, ਸ. ਲਖਵੀਰ ਸਿੰਘ ਲੌਟ, ਸ. ਗੁਰਦੀਪ ਸਿੰਘ ਸ਼ੇਖੂਪੁਰਾ, ਲਾਲੀ ਹਰਿਆਲੀ ਮਿਸ਼ਨ ਦੇ ਮੁਖੀ ਸ. ਹਰਦੀਪ ਸਿੰਘ ਸਨੌਰ ਆਦਿ ਹਾਜ਼ਰ ਸਨ।