logoਅੰਮ੍ਰਿਤਸਰ ੮ ਅਕਤੂਬਰ (       ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਜ਼ਰਸਾਨੀ ਹੇਠ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ‘ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ’ ਕਰਵਾਉਣ ਦਾ ਫੈਸਲਾ ਲਿਆ ਹੈ।ਇਹ ਸਮਾਗਮ ੨੩-੨੪ ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ।
ਸ. ਦਿਲਜੀਤ ਸਿੰਘ ਬੇਦੀ ਨੇ ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਅਕਾਦਮਿਕ ਸੈਸ਼ਨਾਂ ਤੋਂ ਇਲਾਵਾ ਪੰਥ ਪ੍ਰਸਿੱਧ ਗੁਰੂ-ਘਰ ਦੇ ਕੀਰਤਨ ਜਥੇ ਤੰਤੀ ਸਾਜਾਂ ਨਾਲ ਕੀਰਤਨ ਕਰਨਗੇ।ਸ. ਬੇਦੀ ਨੇ ਦੱਸਿਆ ਕਿ ੨੪ ਅਕਤੂਬਰ ਨੂੰ ਅੰਮ੍ਰਿਤ ਵੇਲੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਭਾਈ ਗੁਰਮੀਤ ਸਿੰਘ ਸ਼ਾਂਤ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਆਸਾ ਜੀ ਦੀ ਵਾਰ ਦਾ ਕੀਰਤਨ ਕਰਨਗੇ।ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਸ਼ਬਦ ਵਿਚਾਰ ਕਰਨਗੇ।ਡਾ. ਗੁਰਨਾਮ ਸਿੰਘ ਮੁਖੀ ਅਤੇ ਡੀਨ ਸੰਗੀਤ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਤੰਤੀ ਸਾਜਾਂ ਨਾਲ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ।