ਅੰਮ੍ਰਿਤਸਰ 7 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 9 ਜੁਲਾਈ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਨੋਟ ‘ਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਏ ਨਿਰਦੇਸ਼ਾਂ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 9 ਜੁਲਾਈ ਨੂੰ ਸਵੇਰੇ 9.00 ਵਜੇ ਪੈਣਗੇ, ਉਪਰੰਤ ਧਾਰਮਿਕ ਦੀਵਾਨ ਸਜਣਗੇ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ।