18-05-2015ਅੰਮ੍ਰਿਤਸਰ 18 ਮਈ- ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਸੈਸ਼ਨ ੨੦੧੪-੨੦੧੭ ਦੇ ਦੂਜੇ ਸਾਲ ਦੀਆਂ ਕਲਾਸਾਂ ਆਰੰਭ ਕਰਨ ਦੇ ਸਬੰਧ ਵਿੱਚ ਵਿਦਿਆਰਥੀਆਂ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਕੀਰਤਨ ਦੀ ਸੇਵਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਨਿਭਾਈ ਗਈ।
ਸਮਾਗਮ ਵਿੱਚ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਤੇ ਵਿਦਿਆਰਥੀਆਂ ਅਤੇ ਸਟਾਫ ਨਾਲ ਵਿਦਿਅਕ ਅਤੇ ਅਨੁਸ਼ਾਸਨਿਕ ਨੁਕਤਿਆਂ ਬਾਰੇ ਵਿਚਾਰ ਚਰਚਾ ਕੀਤੀ।ਉਨ੍ਹਾਂ ਨੇ ਬੱਚਿਆਂ ਨੂੰ ਵਿਵਹਾਰਿਕ ਜੀਵਨ ਦੀ ਮਹੱਤਤਾ, ਗੁਰਬਾਣੀ, ਸਹਿਜ ਅਤੇ ਅਨੁਸ਼ਾਸਨ ਦਾ ਸੁਮੇਲ ਕਰਦਿਆਂ ਸਖ਼ਤ ਮਿਹਨਤ ਕਰਨ ਅਤੇ ਵਿਦਿਆਰਥੀ ਤੇ ਅਧਿਆਪਕ ਦੇ ਨਾਤੇ ਦੀ ਸਰਵਉਚਤਾ ਪ੍ਰਗਟਾਈ।ਇਸ ਸਮੇਂ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰਸੀਪਲ ਸ. ਬਲਦੇਵ ਸਿੰਘ ਨੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਸ਼ਲਾਘਾ ਕੀਤੀ।ਉਪਰੰਤ ਕਾਲਜ ਦੇ ਸਮੂਹ ਸਟਾਫ ਤੇ ਸ. ਬਲਦੇਵ ਸਿੰਘ ਪ੍ਰਿੰਸੀਪਲ ਨੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਸਮਾਗਮ ਦੌਰਾਨ ਸਟੇਜ ਦੀ ਸੇਵਾ ਪ੍ਰੋ. ਕੁਲਰਾਜ ਸਿੰਘ ਵੱਲੋਂ ਨਿਭਾਈ ਗਈ।ਇਸ ਮੌਕੇ ਪ੍ਰੋ. ਸੁਰਜੀਤ ਸਿੰਘ, ਪ੍ਰੋ. ਸੁਖਜਿੰਦਰ ਸਿੰਘ, ਸਟਾਫ ਤੇ ਹੋਰ ਹਾਜ਼ਰ ਸਨ।