ਅੰਮ੍ਰਿਤਸਰ 26 ਜੂਨ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਧਰਮ ਨਿਰਪੱਖ ਰਾਜ ਦੇ ਸੰਸਥਾਪਕ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 176ਵੀਂ ਬਰਸੀ 15 ਹਾੜ ਸੰਮਤ ਨਾਨਕਸ਼ਾਹੀ 547 (29 ਜੂਨ 2015) ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗੀ।
ਇਥੋਂ ਜਾਰੀ ਪ੍ਰੈੱਸ ਨੋਟ ‘ਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਬੰਧ ‘ਚ 27 ਜੂਨ ਦਿਨ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 29 ਜੂਨ ਨੂੰ ਸਵੇਰੇ 9.00 ਵਜੇ ਪੈਣਗੇ।ਉਪਰੰਤ ਦੀਵਾਨ ਸੱਜਣਗੇ ਜਿਸ ਵਿੱਚ ਢਾਡੀ ਜੱਥੇ ਮਹਾਰਾਜਾ ਰਣਜੀਤ ਸਿੰਘ ਦੀ ਸੂਰਬੀਰਤਾ ਦੀਆਂ ਵਾਰਾਂ, ਵਿਦਵਾਨਾਂ ਤੇ ਕਵੀਆਂ ਵੱਲੋਂ ਜੀਵਨੀ ‘ਤੇ ਚਾਨਣਾ ਪਾਇਆ ਜਾਵੇਗਾ।ਸਮੂਹ ਸੰਗਤਾਂ ਨੂੰ ਅਪੀਲ ਹੈ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ।