ਅੰਮ੍ਰਿਤਸਰ, ੧੯ ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਭਲਕੇ 20 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਵਿਖੇ ਹੋਵੇਗੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋ ਰਹੀ ਇਹ ਇਕੱਤਰਤਾ 11 ਵਜੇ ਸਵੇਰੇ ਆਰੰਭ ਹੋਵੇਗੀ ਅਤੇ ਇਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਦੇ ਨਾਲ-ਨਾਲ ਟਰੱਸਟ ਵਿਭਾਗ ਦੇ ਮਾਮਲੇ ਵਿਚਾਰੇ ਜਾਣਗੇ। ਸ. ਬੇਦੀ ਅਨੁਸਾਰ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਤੋਂ ਇਲਾਵਾ ਹੋਰ ਅਹੁਦੇਦਾਰ ਅਤੇ ਅੰਤ੍ਰਿੰਗ ਮੈਂਬਰਾਨ ਮੌਜੂਦ ਰਹਿਣਗੇ।