logoਅੰਮ੍ਰਿਤਸਰ ੨੧ ਅਕਤੂਬਰ (        ) ਸਿੱਖ ਕੌਮ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਮਿਤੀ ੨੨-੧੦-੨੦੧੫ ਦਿਨ ਵੀਰਵਾਰ ਨੂੰ ਬੁਲਾਈ ਹੈ।
ਦਫ਼ਤਰ ਤੋਂ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਹ ਇਕੱਤਰਤਾ ਸ੍ਰੀ ਕਲਗੀਧਰ ਨਿਵਾਸ ਸੈਕਟਰ-੨੭ ਚੰਡੀਗੜ੍ਹ ਵਿਖੇ ਹੋਵੇਗੀ।ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ‘ਚ ਪੰਜਾਬ ਵਿੱਚ ਦਿਨੋਂ-ਦਿਨ ਵਿਗੜ ਰਹੇ ਹਾਲਾਤਾਂ ਅਤੇ ਭਖਦੇ ਪੰਥਕ ਮਸਲਿਆਂ ਤੇ ਨਜ਼ਰਸਾਨੀ ਕੀਤੀ ਜਾਵੇਗੀ।