1-05-2015-2

IMG-20150430-WA0020ਅੰਮ੍ਰਿਤਸਰ 1 ਮਈ () ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿੱਚ ਸ. ਮੋਹਣ ਸਿੰਘ ਬੰਗੀ ਅੰਤ੍ਰਿੰਗ ਮੈਂਬਰ, ਸ. ਸਤਬੀਰ ਸਿੰਘ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ ਤੇ ਕੋਆਰਡੀਨੇਟਰ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਨੇ ਨੇਪਾਲ ਵਿੱਚ ਆਏ ਭਿਆਨਕ ਭੂਚਾਲ ਤੋਂ ਪ੍ਰਭਾਵਿਤ ਪੀੜ੍ਹਤਾਂ ਨੂੰ ਬਿਨਾਂ ਭੇਦਭਾਵ ਰਾਹਤ ਸਮੱਗਰੀ ਵੰਡਣ ਦਾ ਕਾਰਜ ਸ਼ੁਰੂ ਕਰ ਦਿੱਤਾ ਹੈ।
ਇਸੇ ਦੌਰਾਨ ਉਕਤ ਆਗੂਆਂ ਨੇ ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਪੁਸ਼ਪ ਕਮਲ ਦਹਾਲ (ਪ੍ਰਚੰਡ) ਅਤੇ ਉਨ੍ਹਾਂ ਦੇ ਬੇਟੇ ਪ੍ਰਕਾਸ਼ ਦਹਾਲ ਜੋ ਨੇਪਾਲ ਕਮਿਊਨਿਸਟ ਮਾਓਵਾਦੀ ਨੇਤਾ ਹਨ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੂਚਾਲ ਪੀੜ੍ਹਤਾਂ ਦੀ ਕੀਤੀ ਜਾ ਰਹੀ ਮਦਦ ਬਾਰੇ ਵਿਸਥਾਰ ਨਾਲ ਦੱਸਿਆ।ਨੇਪਾਲ ਗਈ ਟੀਮ ਦੀ ਅਗਵਾਈ ਕਰ ਰਹੇ ਸ. ਰਜਿੰਦਰ ਸਿੰਘ ਮਹਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਠਮੰਡੂ ਦੇ ਇਸ ਇਲਾਕੇ ਵਿੱਚ ਚਾਰ ਦਰਜਨ ਤੋਂ ਵੱਧ ਸਿੱਖ ਕਾਰੋਬਾਰੀਆਂ ਦੇ ਪਰਿਵਾਰ ਰਹਿੰਦੇ ਹਨ।ਉਨ੍ਹਾਂ ਕਿਹਾ ਕਿ ਗੁਰਦੁਆਰਾ ਗੁਰੂ ਨਾਨਕ ਸਤਿਸੰਗ ਦਰਬਾਰ ਕੂਪਨਟੋਲ ਕਾਠਮੰਡੂ ਵਿਖੇ ਰੋਜ਼ਾਨਾ ਕਰੀਬ ੬੦੦-੭੦੦ ਲੋਕ ਗੁਰੂ ਦਾ ਲੰਗਰ ਛਕਦੇ ਹਨ ਅਤੇ ਨੇਪਾਲੀ ਪੀੜ੍ਹਤ ਪਰਿਵਾਰਾਂ ਨੇ ਵੀ ਗੁਰੂ ਘਰ ਦੇ ਵਿਹੜੇ ਵਿੱਚ ਸ਼ਰਨ ਲਈ ਹੋਈ ਹੈ।ਇਸ ਸਮੇਂ ਸ਼੍ਰੋਮਣੀ ਕਮੇਟੀ ਦੀ ਟੀਮ ਨਾਲ ਸਿੱਖ ਆਗੂ ਸ. ਅੰਗਦ ਸਿੰਘ, ਸ. ਸਤਨਾਮ ਸਿੰਘ, ਸ. ਹਰਦੀਪ ਸਿੰਘ, ਸ. ਰਾਮ ਸਿੰਘ, ਸ. ਅਜੀਤ ਸਿੰਘ, ਸ. ਗੁਰਬਖ਼ਸ਼ ਸਿੰਘ, ਸ. ਕੰਵਲਜੀਤ ਸਿੰਘ, ਸ. ਰਛਪਾਲ ਸਿੰਘ ਤੇ ਸ. ਰਣਜੀਤ ਸਿੰਘ ਹਾਜ਼ਰ ਸਨ।