ਅੰਮ੍ਰਿਤਸਰ, 24 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਵੱਲੋਂ ਬਣਾਈ ਗਈ ‘ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ’ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ ਨੇ ਐਸੋਸੀਏਸ਼ਨ ਦੀ ਸਥਾਪਨਾ ਅਤੇ ਇਸ ਦੇ ਮਕਸਦ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਬਣਾਈ ਐਸੋਸੀਏਸ਼ਨ ਦਾ ਕਾਰਜ ਖੇਤਰ ਪੰਥਕ ਭਲਾਈ ਦੇ ਕਾਰਜ ਕਰਨੇ, ਗੁਰਮਤਿ ਦਾ ਪ੍ਰਚਾਰ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਵਿਚ ਸਹਿਯੋਗ ਦੇਣਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਸਤਬੀਰ ਸਿੰਘ ਧਾਮੀ ਨੇ ਐਸੋਸੀਏਸ਼ਨ ਦੀ ਮੈਂਬਰਾਂ ਦੀ ਜਾਣ-ਪਛਾਣ ਕਰਵਾਈ। ਇਸ ਦੌਰਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਚ ਸੇਵਾ ਕਰ ਚੁੱਕੇ ਮੁਲਾਜ਼ਮਾਂ ਕੋਲ ਸੰਸਥਾ ਦੇ ਕਾਰਜਾਂ ਸਬੰਧੀ ਵਿਸ਼ਾਲ ਤਜ਼ਰਬਾ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਦੇ ਸੰਚਾਰੂ ਪ੍ਰਬੰਧਾਂ ਅਤੇ ਧਰਮ ਪ੍ਰਚਾਰ ਸਬੰਧੀ ਲਾਭ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜ ਇਕ ਚੰਗਾ ਉੱਦਮ ਹੈ। ਉਨ੍ਹਾਂ ਐਸੋਸੀਏਸ਼ਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਰਾਮ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ, ਸ. ਕੁਲਵਿੰਦਰ ਸਿੰਘ ਰਮਦਾਸ, ਐਸੋਸੀਏਸ਼ਨ ਦੇ ਪ੍ਰਧਾਨ ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਸਤਬੀਰ ਸਿੰਘ ਧਾਮੀ, ਸ. ਕੁਲਵੰਤ ਸਿੰਘ ਰੰਧਾਵਾ, ਸ. ਪ੍ਰੀਤਮ ਸਿੰਘ ਪੁਰੀ, ਸ. ਰਣਜੀਤ ਸਿੰਘ, ਸ. ਬਲਬੀਰ ਸਿੰਘ, ਸ. ਦਿਲਬਾਗ ਸਿੰਘ, ਸ. ਪ੍ਰਮਿੰਦਰ ਸਿੰਘ ਡੰਡੀ, ਸ. ਕੁਲਦੀਪ ਸਿੰਘ ਬਾਵਾ, ਸ. ਹਰਿੰਦਰਪਾਲ ਸਿੰਘ, ਸ. ਓਂਕਾਰ ਸਿੰਘ, ਸ. ਗੁਰਬਚਨ ਸਿੰਘ, ਭਾਈ ਜਸਵੰਤ ਸਿੰਘ ਰਾਗੀ, ਸ. ਜਤਿੰਦਰ ਸਿੰਘ, ਸ. ਗੁਰਦਿੱਤ ਸਿੰਘ, ਸ. ਇੰਦਰਮੋਹਨ ਸਿੰਘ ਅਨਜਾਣ, ਸ. ਰਮਿੰਦਰ ਸਿੰਘ, ਸ. ਟਹਿਲ ਸਿੰਘ, ਸ. ਪਰਮਜੀਤ ਸਿੰਘ, ਸ. ਅਜੀਤ ਸਿੰਘ ਪੱਲਾ, ਬਾਬਾ ਕਿਰਪਾਲ ਸਿੰਘ, ਸ. ਗੁਰਮੁੱਖ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਆਦਿ ਮੌਜੂਦ ਸਨ।