ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਹੋਈ ਇਕੱਤਰਤਾ

ਅੰਮ੍ਰਿਤਸਰ, 23 ਮਈ (      ) –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਝੇ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਅੰਮ੍ਰਿਤਸਰ ਵਿਖੇ ਜੈਵਿਕ ਖੇਤੀ ਨੂੰ ਪ੍ਰਫੁਲੱਤ ਲਈ ਮੈਨੇਜਰਾਂ ਨੂੰ ਕੁਦਰਤੀ ਖੇਤੀ ਕਰਨ ਲਈ ਜਾਗਰੂਕ ਕੀਤਾ ਗਿਆ। ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਇਤਿਹਾਸਕ ਗੁਰਧਾਮ ਜਿਨ੍ਹਾਂ ਪਾਸ ਆਪਣੀ ਜ਼ਮੀਨ ਹੈ, ਉਨ੍ਹਾਂ ਜ਼ਮੀਨਾਂ ਵਿਚ ਕੁਦਰਤੀ ਖੇਤੀ ਕਰਨ ਸਬੰਧੀ ਰੱਖੀ ਗਈ ਮੀਟਿੰਗ ਵਿਚ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਰਾਜਿੰਦਰ ਸਿੰਘ ਮਹਿਤਾ, ਮੀਤ ਸਕੱਤਰ ਸ. ਚਾਨਣ ਸਿੰਘ ਸ਼ਾਮਿਲ ਹੋਏ। ਇਸ ਮੌਕੇ ਮੀਟਿੰਗ ਵਿਚ ਪੰਜਾਬ ਸਮੇਤ ਵੱਖ-ਵੱਖ ਰਾਜਾਂ ਦੇ ਗੁਰਦੁਆਰਿਆਂ ਤੋਂ ਮੈਨਜਰ, ਇੰਚਾਰਜ਼ ਖੇਤੀਬਾੜੀ ਵਿਸ਼ੇਸ਼ ਤੌਰ ‘ਤੇ ਪੁੱਜੇ। ਮੀਟਿੰਗ ਵਿੱਚ ਆਏ ਆਹੁਦੇਦਾਰਾਂ ਨੂੰ ਸੰਬੋਧਨ ਕਰਦਿਆ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜੈਵਿਕ ਖੇਤੀ ਵਿੱਚ ਲਿਆਂਦੀ ਜਾ ਰਹੀ ਹਰੀ ਕ੍ਰਾਂਤੀ ਨਾਲ ਪੰਜਾਬ ਦਾ ਨਾਮ ਜੈਵਿਕ ਖੇਤੀ ਵਜੋ ਉਭਰਕੇ ਸਾਹਮਣੇ ਆਵੇਗਾ। ਉਨ੍ਹਾਂ ਕਿਹਾ ਕਿ ਜੈਵਿਕ ਵਿਭਿੰਨਤਾ ਲਿਆਉਣ ਲਈ ਸ਼੍ਰੋਮਣੀ ਕਮੇਟੀ ਦੇ ਸਬੰਧਤ ਗੁਰਦੁਆਰਾ ਸਾਹਿਬਾਨਾਂ ਵਿਚ ਜੈਵਿਕ ਖੇਤੀ ਨੂੰ ਅਪਨਾਉਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਕੁਦਰਤੀ ਖੇਤੀ ਵਿਭਾਗ ਦੀ ਸਿਫ਼ਾਰਸ਼ ‘ਤੇ ਜਲਦ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੁਦਰਤੀ ਖੇਤੀ ਦਾ ਨਾਮ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸਹਾਰਨਪੁਰ ਯੂ.ਪੀ. ਕੁਦਰਤੀ ਖੇਤੀ ਸੈਂਟਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ, ਇੰਚਾਰਜਾਂ ਨੂੰ ਟ੍ਰੇਨਿੰਗ ਲਈ ਭੇਜਿਆ ਜਾਵੇਗਾ।ਇਸ ਮੋਕੇ ਭਾਈ ਮਹਿਤਾ ਨੇ ਆਏ ਹੋਏ ਮੈਨੇਜਰ ਸਾਹਿਬਾਨਾਂ ਨੂੰ ਅਪੀਲ ਕੀਤੀ ਕਿ ਉਹ ਕੁਦਰਤੀ ਖੇਤੀ ਕਰਨ ਲਈ ਜਲਦ ਤੋਂ ਜਲਦ ਇਹ ਕਾਰਜ ਆਰੰਭਣ ਤਾਂ ਜੋ ਗੁਰਦੁਆਰਾ ਸਾਹਿਬਾਨਾਂ ਵਿਚ ਆਉਣ ਵਾਲੀਆਂ ਸੰਗਤਾਂ ਨੂੰ ਜੈਵਿਕ ਸਬਜ਼ੀਆਂ ਨਾਲ ਤਿਆਰ ਹੋਣ ਵਾਲਾ ਲੰਗਰ ਛਕਾਇਆ ਜਾ ਸਕੇ। ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਸ਼ੁਰੂ ਕੀਤੇ ਜੈਵਿਕ ਖੇਤੀ ਫਾਰਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ, ਇਸ ਫ਼ਾਰਮ ਦਾ ਰਕਬਾ ਦੁਗਣਾ ਕਰਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲੰਗਰ ਘਰ ਵਿਖੇ ਸਬਜ਼ੀਆ ਅਤੇ ਫਲ ਭੇਜੇ ਜਾ ਰਹੇ ਹਨ।

ਇਸ ਮੋਕੇ ਸ਼੍ਰੋਮØਣੀ ਕਮੇਟੀ ਦੇ ਮੀਤ ਸਕੱਤਰ ਸ. ਚਾਨਣ ਸਿੰਘ, ਸੁਪਰਵਾਈਜ਼ਰ ਹਰਪਾਲ ਸਿੰਘ, ਸ. ਰਾਜਿੰਦਰ ਸਿੰਘ ਰੂਬੀ ਸੁਪਰਵਾਈਜ਼ਰ ਕੁਦਰਤੀ ਖੇਤੀ, ਮੈਨੇਜਰ ਸ. ਜਸਪਾਲ ਸਿੰਘ ਬੀੜ ਬਾਬਾ ਬੁੱਢਾ ਸਾਹਿਬ, ਮੈਨੇਜਰ ਸ. ਹਰਜਿੰਦਰ ਸਿੰਘ ਰਮਦਾਸ, ਮੈਨੇਜਰ ਸ. ਬਲਦੇਵ ਸਿੰਘ ਸਤਲਾਣੀ ਸਾਹਿਬ, ਮੈਨੇਜਰ ਸ. ਪਰਮਜੀਤ ਸਿੰਘ ਖੇਤੀਬਾੜੀ ਸ੍ਰੀ ਦਰਬਾਰ ਸਾਹਿਬ, ਮੈਨੇਜਰ ਸ. ਸਤਿੰਦਰ ਸਿੰਘ, ਮੈਨੇਜਰ ਸ. ਜਗਜੀਤ ਸਿੰਘ ਤਲਵੰਡੀ ਸਾਬੋ, ਮੈਨੇਜਰ ਸ. ਜਰਨੈਲ ਸਿੰਘ ਧਨਾਲਾ, ਮੈਨੇਜਰ ਸ. ਸਰਬਦਿਆਲ ਸਿੰਘ, ਮੈਨੇਜਰ ਸ. ਜਗੀਰ ਸਿੰਘ ਸੰਨ੍ਹ ਸਾਹਿਬ ਆਦਿ ਹੋਰ ਮੈਨੇਜਰ ਹਾਜ਼ਰ ਸਨ।