ਅੰਮ੍ਰਿਤਸਰ, ੩੧ ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੀਫ਼ ਅਕਾਊਂਟੈਂਟ ਸ. ਇੰਦਰਪਾਲ ਸਿੰਘ ਨੂੰ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਵਿਚ ੩੩ ਸਾਲ ਦੇ ਕਰੀਬ ਸੇਵਾ ਨਿਭਾਈ। ਸ. ਇੰਦਰਪਾਲ ਸਿੰਘ ਦੀ ਸੇਵਾ ਮੁਕਤੀ ‘ਤੇ ਉਨ੍ਹਾਂ ਨੂੰ ਵਿਦਾਇਗੀ ਦੇਂਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ ਨੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਆਖਿਆ ਕਿ ਗੁਰੂ ਘਰ ਸੇਵਾਵਾਂ ਪ੍ਰਾਪਤ ਹੋਣੀਆਂ ਪਰਮਾਤਮਾ ਦੀ ਕਿਰਪਾ ਸਦਕਾ ਹੀ ਸੰਭਵ ਹੈ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸ. ਇੰਦਰਪਾਲ ਸਿੰਘ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ। ਇਸ ਮੌਕੇ ਉੇਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਿੰਦਰ ਸਿੰਘ ਮਥਰੇਵਾਲ, ਚੀਫ ਅਕਾਊਂਟੈਂਟ ਸ. ਮਿਲਖਾ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਮੁਖਤਾਰ ਸਿੰਘ ਕੁਹਾੜਕਾ, ਸ. ਗੋਪਾਲ ਸਿੰਘ, ਸ. ਮਨਜਿੰਦਰ ਸਿੰਘ, ਬੀਬੀ ਸਵਿੰਦਰ ਕੌਰ ਆਦਿ ਮੌਜੂਦ ਸਨ।